- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਸ਼ੋਕ ਵਿਜੇ ਦਸਵੀਂ ਸਮਾਗਮ ਅਤੇ ਬਾਬਾ ਸਾਹਿਬ ਅੰਬੇਡਕਰ ਮੇਲਾ ਅੱਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੈਲਾ ਖੁਰਦ: ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਵੱਲੋਂ 15ਵਾਂ ਅਸ਼ੋਕ ਵਿਜੇ ਦਸ਼ਮੀ ਸਮਾਗਮ ਅਤੇ ਬਾਬਾ ਸਾਹਿਬ ਅੰਬੇਡਕਰ ਮੇਲਾ 25 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਬੀ.ਡੀ.ਉ. ਕਾਲੋਨੀ ਵਾਰਡ ਨੰਬਰ 11- 12 ਮਾਹਿਲਪੁਰ ਦੇ ਨਜਦੀਕ ਉਤਸ਼ਾਹ ਪੂਰਵਕ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੁਸਾਇਟੀ ਦੀ ਪ੍ਰਧਾਨ ਗਗਨਦੀਪ ਕੌਰ ਸੋਨੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਹਲਕਾ ਵਿਧਾਇਕ ਗੜਸ਼ੰਕਰ ਹੋਣਗੇ। ਸਮਾਗਮ ਦੌਰਾਨ ਦੀਆਂ ਰਾਣੀ ਅਤੇ ਉਨਾਂ ਦੀ ਪੂਰੀ ਟੀਮ ਵੱਲੋਂ ਨਾਟਕ, ਕੋਰੀਓਗਰਾਫੀਆਂ,ਸਕਿਟਾਂ ਅਤੇ ਗੀਤ ਪੇਸ਼ ਕੀਤੇ ਜਾਣਗੇ। ਇਸ ਮੌਕੇ ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾ. ਪ੍ਰਭ ਹੀਰ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਹ ਸਮਾਗਮ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਪ੍ਰਭਜੋਤ ਕੌਰ ਬੋਧ, ਗੁਰਪਾਲ ਕੌਰ, ਰੇਖਾ ਰਾਣੀ, ਅਮਰਜੀਤ ਕੌਰ, ਸੁਮੀਤਾ, ਪਰਮਜੀਤ ਕੌਰ ਮੁੱਗੋਵਾਲ, ਸਤਵਿੰਦਰ ਕੌਰ, ਰੱਜੀ, ਤ੍ਰਿਸ਼ਾ ਹਰਦੀਪ ਕੌਰ, ਬਾਣੀ ਆਦੀ ਵੀ ਹਾਜ਼ਰ ਸਨ।