ਅਤਰ ਸਿੰਘ ਬੀਸੀ ਵਿੰਗ ਦੋਆਬਾ ਜ਼ੋਨ ਦੇ ਮੀਤ-ਪ੍ਰਧਾਨ ਨਿਯੁਕਤ ਅਤਰ ਸਿੰਘ ਬੀਸੀ ਵਿੰਗ ਦੋਆਬਾ ਜ਼ੋਨ ਦੇ ਮੀਤ-ਪ੍ਰਧਾਨ ਨਿਯੁਕਤ
Publish Date: Fri, 20 Nov 2026 03:40 PM (IST)
Updated Date: Fri, 20 Nov 2026 03:43 PM (IST)
ਹਰਮਨਜੀਤ ਸਿੰਘ ਸੈਣੀ,ਪੰਜਾਬੀ ਜਾਗਰਣ ਮੁਕੇਰੀਆਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਮੁਕੇਰੀਆਂ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤਰ ਸਿੰਘ ਨੂੰ ਬੀਸੀ ਵਿੰਗ ਪੰਜਾਬ ਦੇ ਦੋਆਬਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਬੀਸੀ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਵੱਲੋਂ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਅਤੇ ਅਤਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਮੁਕੇਰੀਆਂ ਤੋਂ ਸੀਨੀਅਰ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੁੰਝਪੁਰ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਤਰ ਸਿੰਘ ਦੀ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਇਸ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਹੀਰਾ ਸਿੰਘ ਗਾਬੜੀਆ, ਐਡ. ਹਰਜਿੰਦਰ ਸਿੰਘ ਧਾਮੀ, ਸਿਕੰਦਰ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਤਨਾਮ ਸਿੰਘ ਬੰਟੀ ਚੱਗਰ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ, ਮੁਕੇਰੀਆਂ ਤੋਂ ਹਲਕਾ ਇੰਚਾਰਜ ਵਰਿੰਦਰ ਲਗਵਾਲ, ਵਪਾਰ ਤੇ ਟ੍ਰੇਡ ਵਿੰਗ ਪੰਜਾਬ ਦੇ ਮੀਤ-ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ, ਅਮਰਜੀਤ ਸਿੰਘ ਨੌਸ਼ਹਿਰਾ, ਵੀਰ ਸਿੰਘ, ਸਰਪੰਚ ਸੰਦੀਪ ਸਿੰਘ ਸਮੇਤ ਹੋਰ ਆਗੂਆਂ ਨੇ ਮਾਸਟਰ ਅਤਰ ਸਿੰਘ ਨੂੰ ਵਧਾਈ ਦਿੰਦਿਆਂ ਨਿਯੁਕਤੀ ਦਾ ਸਵਾਗਤ ਕੀਤਾ।