650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮਰਸ ਕੀਰਤਨ ਦਰਬਾਰ 11 ਦਸੰਬਰ ਨੂੰ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮਰਸ ਕੀਰਤਨ ਦਰਬਾਰ 11 ਦਸੰਬਰ ਨੂੰ
Publish Date: Sat, 28 Nov 2026 03:30 PM (IST)
Updated Date: Sat, 28 Nov 2026 03:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਪਿੰਡ ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮਰਸ ਕੀਰਤਨ ਦਰਬਾਰ 11 ਦਸੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਸਮੂਹ ਨਗਰ ਨਿਵਾਸੀਆਂ ਅਤੇ ਐਨਆਰਆਈ ਸੰਗਤ ਦੇ ਸਹਿਯੋਗ ਨਾਲ ਇਹ ਸਮਾਗਮ ਬੀ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹੋਣ ਵਾਲੇ ਇਸ ਕੀਰਤਨ ਦਰਬਾਰ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਭਾਈ ਸਰਬਜੀਤ ਸਿੰਘ, ਸੰਤ ਬਾਬਾ ਮੱਖਣ ਸਿੰਘ ਜੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਜਗਤਾਰ ਸਿੰਘ ਜੰਮੂ ਵਾਲੇ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕਰਨਗੇ। ਪੋਸਟਰ ਜਾਰੀ ਕਰਨ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਪ੍ਰਬੰਧਕ ਹਾਜ਼ਰ ਸਨ।