ਸੁਰਿੰਦਰ ਢਿੱਲੋਂ, ਟਾਂਡਾ ਉੜਮੁੜ : ਮਨੁੱਖਤਾ ਫਿਰ ਉਸ ਵੇਲੇ ਸ਼ਰਮਸਾਰ ਹੋਈ ਜਦੋਂ ਟਾਂਡਾ ਇਲਾਕੇ ’ਚ ਇਕ ਵਿਅਕਤੀ ਵੱਲੋਂ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਇਕ ਸਾਢੇ ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ।

ਪੀੜਤ ਬੱਚੀ ਅਰਧ ਨਗਨ ਹਾਲਤ ਹਾਲਤ ’ਚ ਮਿਲੀ, ਜਦਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਟਾਂਡਾ ਪੁਲਿਸ ਨੇ ਮਾਮਲਾ ਦਰਜਲ ਕਰਨ ਤੋਂ ਬਾਅਦ ਮੁਲਜ਼ਮ ਨੂੰ ਗਿ੍ਰਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਪਛਾਣ ਹਰਜੀਤ ਸਿੰਘ ਗੋਲਡੀ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ।

ਟਾਂਡਾ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਬੱਚੀ ਦੀ ਮਾਤਾ ਨੇ ਦੱਸਿਆ ਕਿ ਸੋਮਵਾਰ ਦੀ ਸ਼ਾਮ ਜਦੋਂ ਪੀੜਤ ਬੱਚੀ ਗਲੀ ’ਚ ਖੇਡ ਰਹੀ ਸੀ ਤਾਂ ਉਕਤ ਵਿਅਕਤੀ ਬੱਚੀ ਨੂੰ ਆਪਣੇ ਨਾਲ ਲੈ ਗਿਆ, ਜਦੋਂ ਮਾਤਾ-ਪਿਤਾ ਨੂੰ ਬੱਚੀ ਗਲੀ ’ਚ ਖੇਡਦੀ ਨਜ਼ਰ ਨਾ ਆਈ ਤਾਂ ਉਸ ਨੂੰ ਲੱਭਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਬੱਚੀ ਦੀ ਭਾਲ ਵਿਚ ਜਦੋਂ ਉਸ ਦਾ ਪਰਿਵਾਰ ਖੇਤਾਂ ਵੱਲ ਗਿਆ ਤਾਂ ਖੇਤਾਂ ’ਚੋਂ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ, ਜਦੋਂ ਪਰਿਵਾਰ ਵੱਲੋਂ ਮੌਕੇ ’ਤੇ ਜਾ ਕੇ ਦੇਖਿਆ ਗਿਆ ਤਾਂ ਬੱਚੀ ਤੇ ਉਕਤ ਵਿਅਕਤੀ ਅਰਧ ਨਗਨ ਹਾਲਤ ’ਚ ਸਨ।

ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਦੇਖ ਕੇ ਹਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ। ਬੱਚੀ ਦੀ ਮਾਤਾ ਨੇ ਦੱਸਿਆ ਕਿ ਹਰਜੀਤ ਸਿੰਘ ਨੇ ਉਸ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਟਾਂਡਾ ਪੁਲਿਸ ਨੂੰ ਇਸ ਘਟਨਾ ਸਬੰਧੀ ਸੂਚਨਾ ਦਿੱਤੀ ਗਈ। ਪੁਲਿਸ ਨੇ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਹਰਜੀਤ ਸਿੰਘ ਗੋਲਡੀ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ।

Posted By: Jagjit Singh