ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿਛਲੇ ਚਾਰ ਮਹੀਨੇ ਤੋਂ ਲਗਾਤਾਰ ਬੰਦ ਪਏ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 2 ਅਗਸਤ ਤੋਂ ਖੋਲ੍ਹਣ ਦੇ ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਗੜ੍ਹਸ਼ੰਕਰ ਇਲਾਕੇ ਦੇ ਸਮੂਹ ਪ੍ਰਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲ ਵੀ ਸੋਮਵਾਰ ਖੁੱਲ੍ਹ ਗਏ। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੂਹ ਸਰਕਾਰੀ ਤੇ ਏਡਿਡ ਅਤੇ ਮਾਨਤਾ ਪ੍ਰਰਾਪਤ ਸਕੂਲਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਿਛਲੇ ਡੇਢ ਸਾਲ ਦੌਰਾਨ ਸਕੂਲ ਵਿਦਿਆਰਥੀ ਦੋ ਤੋਂ ਚਾਰ ਮਹੀਨੇ ਤੱਕ ਸਕੂਲ ਆਏ ਹਨ ਜਿਨਾਂ੍ਹ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ। ਕੁਝ ਸਕੂਲਾਂ ਵਿੱਚ ਸੋਮਵਾਰ ਨੂੰ ਸਕੂਲ ਵਿੱਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਅਤੇ ਕਈ ਥਾਈਂ ਫੁੱਲਾਂ ਦੀ ਵਰਖਾ ਕਰਕੇ ਜੀ ਆਇਆਂ ਕਿਹਾ ਗਿਆ। ਇਲਾਕੇ ਦੇ ਸਕੂਲਾਂ ਵਿਚ ਪਹਿਲੇ ਦਿਨ 50 ਫ਼ੀਸਦੀ ਦੇ ਕਰੀਬ ਹਾਜਰੀ ਰਹੀ। ਕੁਝ ਸਕੂਲਾਂ ਵਿੱਚ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਗਈ, ਪਰ ਸਕੂਲਾਂ ਵਿੱਚ ਵਿਦਿਆਰਥੀਆਂ ਵੱਲੋਂ ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਵੀ ਉੱਡੀਆਂ।