ਅਵਤਾਰ ਸਿੰਘ ਕਰੀਮਪੁਰੀ ਸ੍ਰੀ ਚਰਨ ਛੋਹ ਗੰਗਾ ਵਿਖੇ ਨਤਮਸਤਕ ਬੀਐਸਪੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸ੍ਰੀ ਚਰਨ ਛੋਹ ਗੰਗਾ ਵਿਖੇ ਹੋਏ ਨਤਮਸਤਕ
Publish Date: Fri, 13 Nov 2026 03:35 PM (IST)
Updated Date: Fri, 13 Nov 2026 03:36 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਨਵਾਂਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ ਕੱਲ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਣ ਤੇ ਇਹਨਾਂ ਦਾ ਗੁਰੂਘਰ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਮੁੱਖ ਗ੍ਰੰਥੀ ਸੰਤ ਗਿਰਧਾਰੀ ਲਾਲ, ਜਨ. ਸਕੱਤਰ ਬਾਬਾ ਦਿਆਲ ਚੰਦ ਬੰਗਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਪਰੰਤ ਸ੍ਰੀ ਚਰਨ ਛੋਹ ਗੰਗਾ ਵਿਖੇ ਨਵੇਂ ਬਣ ਰਹੇ ਸੰਗਤ ਹਾਲ ਅਤੇ ਨਵੇਂ ਬਣ ਰਹੇ ਬਾਥਰੂਮਾਂ ਦੀ ਚੱਲ ਰਹੀ ਕਾਰ ਸੇਵਾ ਦਾ ਜਾਇਜਾ ਲਿਆ। ਸੰਤ ਸੁਰਿੰਦਰ ਦਾਸ ਵੱਲੋਂ ਚੱਲ ਰਹੀ ਕਾਰ ਸੇਵਾ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਧਰਤੀ ਤੇ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਸੰਤ ਸੁਰਿੰਦਰ ਦਾਸ ਅਤੇ ਪੂਰੀ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਇਸ ਮੌਕੇ ਸੰਤ ਸੁਰਿੰਦਰ ਦਾਸ ਜੀ ਵੱਲੋਂ ਵਿਧਾਇਕ ਡਾ. ਨਛੱਤਰ ਪਾਲ ਅਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਸ੍ਰੀ ਚਰਨ ਛੋਹ ਗੰਗਾ ਵਿਖੇ ਹੋਣ ਵਾਲੇ ਹਰ ਸਮਾਗਮ ਵਿਚ ਸ਼ਾਮਿਲ ਹੋਣ ਲਈ ਵੀ ਬੇਨਤੀ ਕੀਤੀ ਗਈ।