ਬੋਹਣ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੋਹਣ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sat, 31 Oct 2026 04:04 PM (IST)
Updated Date: Sat, 31 Oct 2026 04:05 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ ਚੱਬੇਵਾਲ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਲਈ ਇੱਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਕੂਲ ਇੰਚਾਰਜ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ। ਲੈਕਚਰਾਰ ਮੁਨੀਸ਼ ਮੌਦਗਿੱਲ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਮੁੱਖ ਤੌਰ ’ਤੇ ਐਡਵੋਕੇਟ ਦਲਵੀਰ ਕੁਮਾਰ ਅਤੇ ਪੈਰਾ ਲੀਗਲ ਵਲੰਟੀਅਰ ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੋਕਸੋ ਐਕਟ, ਮੁਫ਼ਤ ਕਾਨੂੰਨੀ ਸੇਵਾਵਾਂ, ਮੋਟਰ ਵਹੀਕਲ ਐਕਟ ਅਤੇ ਹੋਰ ਸਬੰਧਤ ਕਾਨੂੰਨੀ ਵਿਸ਼ਿਆਂ ਬਾਰੇ ਸਰਲ ਭਾਸ਼ਾ ਵਿੱਚ ਵਿਸਥਾਰ ਨਾਲ ਦੱਸਿਆ। ਮੁਨੀਸ਼ ਮੌਦਗਿੱਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਕਾਨੂੰਨੀ ਸੁਰੱਖਿਆ ਦੇ ਸਾਧਨਾਂ ਬਾਰੇ ਜਾਗਰੂਕ ਕਰਨਾ ਸੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਕੂਲਾਂ ਵਿੱਚ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਸੈਸ਼ਨ ਵੀ ਆਯੋਜਿਤ ਕੀਤੇ ਜਾਂਦੇ ਹਨ। ਸਕੂਲ ਇੰਚਾਰਜ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਜਰੂਰਤ ਪੈਣ ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਏ ਦੱਸੇ ਗਏ ਤਰੀਕੇ ਅਪਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਹਰਮੇਸ਼ ਕੁਮਾਰੀ, ਹਰਕਮਲ ਕੌਰ ਅਤੇ ਰਜਨੀ ਰਾਣੀ, ਮੀਨੂੰ ਸ਼ਰਮਾ, ਅਮਨਪ੍ਰੀਤ ਕੌਰ, ਅਮਨਰੂਪ ਕੌਰ, ਸੁਨੀਤਾ ਰਾਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।