- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਜਾਗਰੂਕਤਾ ਸੈਮੀਨਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਵੁੱਡਲੈਂਡ ਓਵਰਸੀਜ਼ ਸਕੂਲ ਪਿੰਡ ਕੱਕੋਂ ਵਿਖੇ ਸੈਮੀਨਾਰ ਕਰਵਾਇਆ ਗਿਆ। ‘ਇਮਾਨਦਾਰੀ ਨਾਲ ਖੁਸ਼ਹਾਲੀ’ ਵਿਸ਼ੇ ਤਹਿਤ ਕਰਵਾਏ ਇਸ ਪ੍ਰੋਗਰਾਮ ਵਿੱਚ ਕਰੀਬ 400 ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਹਿੱਸਾ ਲਿਆ। ਇਸ ਮੌਕੇ ਡੀਐੱਸਪੀ ਵਿਜੀਲੈਂਸ ਮਨਦੀਪ ਸਿੰਘ ਅਤੇ ਡਿਪਟੀ ਡੀਏ ਅਜੈਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਡੀਐੱਸਪੀ ਮਨਦੀਪ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।ਉਨ੍ਹਾਂ ਰਿਸ਼ਵਤ ਦੀ ਮੰਗ ਹੋਣ ’ਤੇ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ ਅਤੇ ਐਂਟੀ ਕਰੱਪਸ਼ਨ ਐਕਸ਼ਨ ਲਾਈਨ ’ਤੇ ਸ਼ਿਕਾਇਤ ਕਰਨ ਦੀ ਜਾਣਕਾਰੀ ਦਿੱਤੀ। ਅਅੰਤ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਸਹੁੰ ਚੁਕਾਈ ਗਈ ਅਤੇ ਜਾਗਰੂਕਤਾ ਪੈਂਫਲਿਟ ਵੰਡੇ ਗਏ।