ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ
ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Tue, 10 Nov 2026 04:47 PM (IST)
Updated Date: Tue, 10 Nov 2026 04:48 PM (IST)
ਗੌਰਵ, ਪੰਜਾਬੀ ਜਾਗਰਣ ਗੜ੍ਹਦੀਵਾਲਾ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਐਚਸੀ ਭੂੰਗਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਦੀ ਪ੍ਰਧਾਨਗੀ ਹੇਠ ਪੀਐਨਡੀਟੀ ਐਕਟ ਤਹਿਤ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਸੈਕਟਰ ਭਾਣੋਵਾਲ ਅਤੇ ਨੂਰਪੁਰ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਘਟ ਰਹੇ ਲਿੰਗ ਅਨੁਪਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਅਤੇ ਉਨ੍ਹਾਂ ਦੀ ਸਿੱਖਿਆ ਤੇ ਪਾਲਣ-ਪੋਸ਼ਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਇਸ ਮੌਕੇ ਜਸਵਿੰਦਰ ਬੀਈਈ ਨੇ ਪੀਐਨਡੀਟੀ ਐਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਲਈ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਲਿੰਗ ਜਾਂਚ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਅਨੁਪਮਾ, ਪ੍ਰਦੀਪ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ।