- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਬਾਬਾ ਨਾਨਕ’ ਧਾਰਮਿਕ ਗੀਤ ਦੁਨੀਆ ਭਰ ਦੇ ਸਰੋਤਿਆਂ ਦੀ ਬਣ ਰਿਹਾ ਪਸੰਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੰਟਰਨੈਸ਼ਨਲ ਗਾਇਕ ਮਲਕੀਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ ਨਵਾਂ ਧਾਰਮਿਕ ਗੀਤ ‘ਬਾਬਾ ਨਾਨਕ’ ਦੁਨੀਆ ਭਰ ਦੇ ਸਰੋਤਿਆਂ ਦੀ ਪਸੰਦ ਬਣ ਰਿਹਾ ਹੈ। ਇਸ ਗੀਤ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਦੀਆਂ ਸਰਬਸਾਂਝੀਵਾਲਤਾ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀਆਂ ਸਿੱਖਿਆਵਾਂ ਨੂੰ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਇੰਟਰਨੈਸ਼ਨਲ ਗੋਲਡ ਮੈਡਲਿਸਟ ਗੀਤਕਾਰ ਹਰਵਿੰਦਰ ਉਹੜਪੁਰੀ ਨੇ ਲਿਖੇ ਹਨ, ਜਦਕਿ ਉੱਘੇ ਸੰਗੀਤਕਾਰ ਗੁਰਮੀਤ ਸਿੰਘ ਨੇ ਇਸ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ। ਮਿਊਜ਼ਿਕ ਸਾਈਨ ਕੰਪਨੀ ਦੇ ਬੈਨਰ ਹੇਠ ਪ੍ਰੋਡਿਊਸਰ ਰਿੱਕੀ ਤੇਜੀ ਵੱਲੋਂ ਇਸ ਨੂੰ ਵਿਸ਼ਵ ਪੱਧਰ ’ਤੇ ਵੱਡੇ ਪੱਧਰ ’ਤੇ ਰਿਲੀਜ਼ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦੇ ਐਗਜ਼ੈਕਟਿਵ ਪ੍ਰੋਡਿਊਸਰ ਸਿਮਰਨ ਅਤੇ ਪ੍ਰੋਜੈਕਟ ਕਰਤਾ ਰਾਮ ਲਾਲ ਤੇਜੀ ਹਨ। ਗੀਤ ਦਾ ਡਿਜ਼ਾਈਨ ਪੰਕਜ ਸ਼ਰਮਾ ਵੱਲੋਂ ਤਿਆਰ ਕੀਤਾ ਗਿਆ ਹੈ, ਜਦਕਿ ਫਿਲਮਾਂਕਣ ਨਰਿੰਦਰ ਬਰਾੜ ਨੇ ਬਾਖੂਬੀ ਕੀਤਾ ਹੈ।