- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਡਮਿੰਟਨ ਮੁਕਾਬਲਿਆਂ ਵਿੱਚ ਹਮਰੀਨ ਕੌਰ ਨੇ ਮਾਰੀਆਂ ਮੱਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਦਿਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਹਮਰੀਨ ਕੌਰ ਨੇ ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਗੁਲਸ਼ਨ ਰਿਸ਼ੀਰਾਜ ਨੇ ਦੱਸਿਆ ਕਿ ਹਮਰੀਨ ਕੌਰ ਨੇ ਅੰਡਰ-11 ਵਰਗ ਦੇ ਬੈਡਮਿੰਟਨ ਮੁਕਾਬਲੇ ਵਿੱਚ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥਣ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹਨ।