ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ
ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
Publish Date: Tue, 10 Nov 2026 03:11 PM (IST)
Updated Date: Tue, 10 Nov 2026 03:12 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿੱਚ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ। ਬਾਬਾ ਕੇਵਲ ਸਿੰਘ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਨੇ ਗਵਾਲੀਅਰ ਦੇ ਰਾਜੇ ਜਹਾਂਗੀਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਨੂੰ ਆਜ਼ਾਦ ਕਰਵਾਇਆ ਸੀ। ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਖੁਸ਼ੀ ਵਿੱਚ ਜਦੋਂ ਗੁਰੂ ਸਾਹਿਬ ਦਰਬਾਰ ਸਾਹਿਬ ਪਹੁੰਚੇ ਤਾਂ ਸੰਗਤਾਂ ਨੇ ਖੁਸ਼ੀ ਵਿੱਚ ਘਿਓ ਦੇ ਦੀਵੇ ਜਗਾਏ ਸਨ ਅਤੇ ਅੱਜ ਵੀ ਸੰਗਤਾਂ ਦਰਬਾਰ ਸਾਹਿਬ ਵਿਖੇ ਦੇਸੀ ਘਿਓ ਦੇ ਦੀਵੇ ਜਗਾਉਂਦੀਆਂ ਹਨ। ਇਸ ਮੌਕੇ ਤੇ ਸੰਗਤਾਂ ਨੇ ਗੁਰੂ ਘਰ ਪਹੁੰਚ ਕੇ ਹਾਜਰੀ ਭਰੀ। ਇਸ ਮੌਕੇ ਚੇਅਰਮੈਨ ਡਾਕਟਰ ਕੁਲਵਰਨ ਸਿੰਘ ,ਬਾਬਾ ਨਰੇਸ ਸਿੰਘ ,ਬਾਬਾ ਸੁਖਦੇਵ ਸਿੰਘ, ਸਤਪਾਲ ਸਿੰਘ, ਚਰਨ ਭਾਰਤੀ ਹਾਜਰ ਸਨ।