ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਅਸ਼ੋਕਾ ਵੋਕੇਸ਼ਨਲ ਕਾਲਜ ਗੜ੍ਹਸ਼ੰਕਰ ਦਾ ਬੀਸੀਏ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕੋਆਰਡੀਨੇਟਰ ਡਾ. ਕੰਵਲਇੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜੇ ਦੌਰਾਨ ਜਸਪ੍ਰਰੀਤ ਕੌਰ ਪੁੱਤਰੀ ਸਤਨਾਮ ਸਿੰਘ, ਗੁਰਪ੍ਰਰੀਤ ਰਾਮ ਪੁੱਤਰ ਦਲਵੀਰ ਚੰਦ ਤੇ ਕਰਨ ਕੁਮਾਰ ਪੁੱਤਰ ਨਰੇਸ਼ ਕੁਮਾਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਵੀ ਪੀ ਬੇਦੀ ਨੇ ਇਸ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪੇ੍ਰਿਤ ਕੀਤਾ।