ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਝਾਕੀ, ਸ਼ਖ਼ਸੀਅਤਾਂ ਸਨਮਾਨਿਤ
ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਝਾਕੀ, ਸ਼ਖ਼ਸੀਅਤਾਂ ਦਾ ਸਨਮਾਨ
Publish Date: Thu, 29 Oct 2026 03:17 PM (IST)
Updated Date: Thu, 29 Oct 2026 03:19 PM (IST)
ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ ਨਸਰਾਲਾ : ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਵਾਲਮੀਕਿ ਲਵ ਕੁਸ਼ ਨੌਜਵਾਨ ਸਭਾ ਸ਼ਾਮ ਚੁਰਾਸੀ ਵੱਲੋਂ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਝਾਕੀ ਕੱਢੀ ਗਈ। ਇਸ ਦੌਰਾਨ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਨੂੰ ਯਾਦ ਕੀਤਾ। ਸਭਾ ਦੇ ਪ੍ਰਧਾਨ ਗੌਰਵ ਗਿੱਲ, ਵਾਈਸ ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿੱਚ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਸਾਬਕਾ ਵਿਧਾਇਕਾ ਬੀਬੀ ਮਹਿੰਦਰ ਕੌਰ ਜੋਸ਼ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਕੁਲਜੀਤ ਸਿੰਘ, ਜਸਵੀਰ ਭੱਪੀ ਅਤੇ ਭਾਜਪਾ ਦੇ ਸਲਾਹਕਾਰ ਵਿਜੇ ਰਾਣਾ ਦਾ ਵੀ ਸਵਾਗਤ ਕੀਤਾ ਗਿਆ। ਚੇਅਰਮੈਨ ਮਨੋਜ ਕੁਮਾਰ, ਕੈਸ਼ੀਅਰ ਅਜੈ ਕੁਮਾਰ ਅਤੇ ਹੋਰ ਮੈਂਬਰਾਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਹਰਸ਼ ਥਾਪਰ, ਸਾਹਿਲ ਸਿੰਧੂ, ਅਮਿਤ ਕੁਮਾਰ, ਅਜੇ ਮੱਟੂ, ਰਾਮਾ, ਰਾਜੂ, ਰਾਜਕੁਮਾਰ ਅਤੇ ਸ਼ਿੰਦਾ ਸਮੇਤ ਹੋਰ ਮੈਂਬਰ ਹਾਜ਼ਰ ਸਨ।