ਸਰ ਮਾਰਸ਼ਲ ਸਕੂਲ ਵਿਖੇ ਮਨਾਇਆ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ
ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Mon, 26 Oct 2026 03:16 PM (IST)
Updated Date: Mon, 26 Oct 2026 03:19 PM (IST)
ਹੈਪੀ, ਪੰਜਾਬੀ ਜਾਗਰਣ ਬੁੱਲ੍ਹੋਵਾਲ: ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਅਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਅੱਗੇ ਜੋਤ ਜਗਾ ਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਮਹਾਂਕਾਵਿ ਰਮਾਇਣ ਬਾਰੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਸੱਚ, ਤਿਆਗ ਅਤੇ ਬਰਾਬਰਤਾ ਦਾ ਸੁਨੇਹਾ ਦਿੱਤਾ ਹੈ। ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਮਹਾਨ ਗੁਰੂਆਂ, ਰਿਸ਼ੀਆਂ-ਮੁਨੀਆਂ ਦੇ ਜੀਵਨ ਤੋਂ ਜਾਣੂ ਕਰਵਾਉਣਾ ਹੈ। ਸਮੂਹ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਬਜੀਤ ਕੌਰ ਸਮੇਤ ਅਧਿਆਪਕ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।