ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ
Publish Date: Mon, 26 Oct 2026 03:28 PM (IST)
Updated Date: Mon, 26 Oct 2026 03:31 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਉੜਮੁੜ ਸ਼ਹਿਰ ਦੇ ਵਾਲਮੀਕਿ ਮੁਹੱਲੇ ਵਿੱਚ ਸਥਿਤ ਵਾਲਮੀਕਿ ਮੰਦਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਪ੍ਰਦੀਪ ਕੁਮਾਰ ਰਾਣਾ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਝੰਡੇ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਸੇਠ ਰਾਮ ਸੇਠੀ ਵੀ ਮੌਜੂਦ ਸਨ। ਸਮਾਗਮ ਦੌਰਾਨ ਬੀਬੀਆਂ ਦੇ ਜਥੇ ਵੱਲੋਂ ਧਾਰਮਿਕ ਭਜਨਾਂ ਅਤੇ ਸ਼ਬਦਾਂ ਰਾਹੀਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸੰਗਤਾਂ ਨੇ ਸ਼ਰਧਾ ਨਾਲ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮੁੱਚਾ ਮਾਹੌਲ ਭਗਤੀਮਈ ਰਿਹਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਵਿੱਚ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਅਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜ ਕੁਮਾਰ ਮੱਟੂ, ਸੋਹਨ ਲਾਲ, ਅਜੇ ਕੁਮਾਰ ਧੰਨਾ, ਰਕੇਸ਼ ਕੁਮਾਰ, ਅਕਸ਼ਨੀ ਕੁਮਾਰ ਗੱਗੀ, ਹਮੇਸ਼ ਕੁਮਾਰ, ਸਾਬੀ ਬਾਬਾ, ਸੋਡੀ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।