ਪ੍ਰਸ਼ਾਸਨ ਦਾ ਵੱਡਾ ਫ਼ੈਸਲਾ: ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ
ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ 2026 ਤੱਕ
Publish Date: Tue, 02 Jun 2026 12:32 PM (IST)
Updated Date: Tue, 02 Jun 2026 12:35 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ 2026 ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਹਿੱਸਾ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ’ਤੇ ਲਾਗੂ ਨਹੀਂ ਹੋਵੇਗਾ।