- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐੱਸ.ਆਈ.ਆਰ.) ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਦੇ ਉਦੇਸ਼ ਨਾਲ 7 ਜੂਨ 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐੱਸ.ਆਈ.ਆਰ.) ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਦੇ ਉਦੇਸ਼ ਨਾਲ 7 ਜੂਨ 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾਣਗੇ, ਜਿੱਥੇ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਮੌਜੂਦਾ ਵੋਟਰਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮ ਕਰਨਗੇ।