- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਦੀ ਰਹੀਮਪੁਰ ਦਾਣਾ ਮੰਡੀ ’ਚ ਅੱਜ ਬਾਅਦ ਦੁਪਹਿਰ ਤਾਬੜਤੋੜ ਗੋਲੀਬਾਰੀ ਨਾਲ ਦਹਿਸ਼ਤ ਫੈਲ ਗਈ। ਮੰਡੀ ’ਚ ਦੁਕਾਨਦਾਰ ਆਪਣੀਆਂ ਦੁਕਾਨਾਂ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ। ਕਰੀਬ ਪੰਜ ਮਿੰਟ ਤੱਕ ਚੱਲੀ ਗੋਲੀਬਾਰੀ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਰਹੀਮਪੁਰ ਦਾਣਾ ਮੰਡੀ ’ਚ ਅੱਜ ਬਾਅਦ ਦੁਪਹਿਰ ਤਾਬੜਤੋੜ ਗੋਲੀਬਾਰੀ ਨਾਲ ਦਹਿਸ਼ਤ ਫੈਲ ਗਈ। ਮੰਡੀ ’ਚ ਦੁਕਾਨਦਾਰ ਆਪਣੀਆਂ ਦੁਕਾਨਾਂ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ। ਕਰੀਬ ਪੰਜ ਮਿੰਟ ਤੱਕ ਚੱਲੀ ਗੋਲੀਬਾਰੀ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ।
ਮ੍ਰਿਤਕ ਦੀ ਪਛਾਣ ਪਿੰਡ ਸੈਦਪੁਰ ਵਾਸੀ ਮਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਨੂੰ ਪੰਜ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਦੋ ਸਾਥੀਆਂ ਨੂੰ ਗੰਭੀਰ ਹਾਲਤ ’ਚ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਸਨ ਅਤੇ ਉਹ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।
ਦੁਕਾਨਦਾਰਾਂ ਮੁਤਾਬਕ ਦੁਪਹਿਰ ਕਰੀਬ ਤਿੰਨ ਵਜੇ ਮੰਡੀ ਦੇ ਵਿਚਕਾਰ ਤਿੰਨ ਨੌਜਵਾਨ ਖੜ੍ਹੇ ਸਨ। ਇਸੇ ਦੌਰਾਨ ਬਾਹਰੋਂ ਆਏ ਹਮਲਾਵਰਾਂ ਨੇ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣਦਿਆਂ ਹੀ ਮੰਡੀ ’ਚ ਭਗਦੜ ਮਚ ਗਈ। ਹਮਲਾਵਰ ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮਾਡਲ ਟਾਊਨ, ਸਦਰ, ਸਿਟੀ ਅਤੇ ਪੁਰਹੀਰਾਂ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਗੋਲੀਆਂ ਦੇ ਖ਼ੋਲ ਅਤੇ ਹਮਲਾਵਰਾਂ ਦਾ ਮੈਗਜ਼ੀਨ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਡੀਐੱਸਪੀ ਕੁਲਭੂਸ਼ਣ ਸ਼ਰਮਾ ਨੇ ਕਿਹਾ ਕਿ ਹਮਲਾਵਰਾਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਟੀਮਾਂ ਕੰਮ ਕਰ ਰਹੀਆਂ ਹਨ।