Big News : ਜਿਆਣ ’ਚ ਕੱਟੀ ਕਾਲੋਨੀ ’ਚ ਦੋ ਬੰਬ ਬਰਾਮਦ, ਪਿੰਡ ’ਚ ਦਹਿਸ਼ਤ ਦਾ ਮਾਹੌਲ
ਅੱਜ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਨਾਲ ਲੱਗਦੇ ਪਿੰਡ ਜਿਆਣ ਦੇ ਬਾਹਰਵਾਰ ਕੱਟੀ ਹੋਈ ਇੱਕ ਰਿਹਾਇਸ਼ੀ ਕਾਲੋਨੀ ਨਜ਼ਦੀਕ ਦੋ ਬੰਬ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਗਿਆ।
Publish Date: Mon, 16 Nov 2026 07:10 PM (IST)
Updated Date: Mon, 16 Nov 2026 07:13 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅੱਜ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਨਾਲ ਲੱਗਦੇ ਪਿੰਡ ਜਿਆਣ ਦੇ ਬਾਹਰਵਾਰ ਕੱਟੀ ਹੋਈ ਇੱਕ ਰਿਹਾਇਸ਼ੀ ਕਾਲੋਨੀ ਨਜ਼ਦੀਕ ਦੋ ਬੰਬ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਗਿਆ। ਥਾਣਾ ਚੱਬੇਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਲੰਧਰ ਤੋਂ ਬੰਬ ਨੂੰ ਨਕਾਰਾ ਕਰਨ ਵਾਲੀ ਟੀਮ ਨੂੰ ਬੁਲਾ ਕੇ ਇਹਨਾ ਦੋਹਾਂ ਹੈਂਡ ਗ੍ਰਨੇਡਾਂ ਨੂੰ ਨਕਾਰਾ ਕੀਤਾ ।