- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਤੀਕਸ਼ਣ ਸੂਦ ਨੇ ਕਿਹਾ ਕਿ ਉਹ 40 ਸਾਲ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਪਰ ਅਜਿਹੇ ਫੈਸਲੇ ਪਹਿਲੀ ਵਾਰ ਹੋਏ ਹਨ। ਉਨ੍ਹਾਂ ਕਿਹਾ ਕਿ ਸਤੀਸ਼ ਬਾਵਾ ਪਾਰਟੀ ਦੇ ਸਵਿੰਧਾਨ ਅਨੁਸਾਰ ਚੁਣੇ ਗਏ ਸੀ ਜਦਕਿ ਨਿਤਿਨ ਗੁਪਤਾ ਨੰਨੂ ਗੈਰ ਸੰਵਿਧਨਿਕ ਢੰਗ ਨਾਲ ਨਾਮਜ਼ਦ ਕੀਤੇ ਹਨ। ਇਸ ਮੌਕੇ ਕਈ ਵਰਕਰਾਂ ਨੇ ਨਿਤਿਨ ਨੰਨੂ ’ਤੇ ਗੰਭੀਰ ਦੋਸ਼ ਵੀ ਲਗਾਏ ਹਨ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਸਤੀਸ਼ ਬਾਵਾ ਨੂੰ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ ਦੇ 15 ਦਿਨ ਹੀ ਬਾਅਦ ਹੀ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਸਮੇਤ 100 ਤੋ ਵੱਧ ਅਹੁਦੇਦਾਰਾਂ ਨੇ ਅਸਤੀਫੇ ਦੇ ਕੇ ਪਾਰਟੀ ਹਾਈ ਕਮਾਂਡ ਨੂੰ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।