ਭਾਜਪਾ ਨੇ ਹਮੇਸ਼ਾ ਦੇਸ਼ ਦੇ ਕੌਮੀ ਹਿੱਤਾਂ ਨੂੰ ਪਹਿਲ ਦਿੱਤੀ : ਮਹਾਜਨ ਭਾਜਪਾ ਨੇ ਹਮੇਸ਼ਾ ਦੇਸ਼ ਦੇ ਕੌਮੀ ਹਿੱਤਾਂ ਨੂੰ ਪਹਿਲ ਦਿੱਤੀ: ਜੰਗੀ ਲਾਲ ਮਹਾਜਨ
Publish Date: Sun, 29 Nov 2026 03:58 PM (IST)
Updated Date: Mon, 30 Nov 2026 04:02 AM (IST)
ਪਿੰਡ ਸਿੰਘੋਵਾਲ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਹੋਈ ਚਰਚਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਨੇੜਲੇ ਪਿੰਡ ਸਿੰਘੋਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਮਨੋਜ ਕੁਮਾਰ ਦੀ ਅਗਵਾਈ ਹੇਠ ਹੋਈ। ਇਸ ਵਿੱਚ ਹਲਕਾ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਸਰਗਰਮੀਆਂ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ। ਉਨ੍ਹਾਂ ਵਰਕਰਾਂ ਨੂੰ ਹਲਕੇ ਦੇ ਹਰ ਪਿੰਡ ਅਤੇ ਹਰ ਬੂਥ ਤੱਕ ਪਹੁੰਚ ਬਣਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਦੇਸ਼ ਦੇ ਕੌਮੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਦਾ ਲਾਭ ਦੇਸ਼ ਦੇ ਵੱਖ-ਵੱਖ ਵਰਗਾਂ ਨੂੰ ਮਿਲ ਰਿਹਾ ਹੈ। ਮਹਾਜਨ ਨੇ ਪੰਜਾਬ ਵਿੱਚ ਐੱਨਡੀਏ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਸੂਬੇ ਵਿੱਚ ਸਰਕਾਰ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼ੰਮੀ ਹਾਜੀਪੁਰ, ਨਾਮਦੇਵ, ਕ੍ਰਿਸ਼ਨ ਮਨਹਾਸ, ਬੂਥ ਪ੍ਰਧਾਨ ਰਘੂਵੀਰ ਸਿੰਘ, ਜਗਤਾਰ ਸਿੰਘ, ਸੰਨੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।