ਭਾਜਪਾ ਆਗੂਆਂ ਤੇ ਵਰਕਰਾਂ ਨੇ ਗਠਜੋੜ ਦਾ ਕੀਤਾ ਸਵਾਗਤ ਭਾਜਪਾ ਆਗੂਆਂ ਤੇ ਵਰਕਰਾਂ ਨੇ ਗਠਜੋੜ ਦਾ ਕੀਤਾ ਸਵਾਗਤ
Publish Date: Tue, 24 Nov 2026 04:33 PM (IST)
Updated Date: Tue, 24 Nov 2026 04:34 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕਰੀਬ 74 ਮਹੀਨਿਆਂ ਦੇ ਲੰਮੇ ਵਕਫ਼ੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਰਮਿਆਨ ਮੁੜ ਸਿਆਸੀ ਗਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਿਆਸੀ ਸਮਝੌਤੇ ਦਾ ਸਵਾਗਤ ਕਰਦਿਆਂ ਮੁਕੇਰੀਆਂ ਹਲਕੇ ਦੇ ਸੀਨੀਅਰ ਆਗੂ ਤੇ ਭਾਜਪਾ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਮੋੜ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ ਵੀ ਲੰਮਾ ਸਿਆਸੀ ਸਫ਼ਰ ਰਿਹਾ ਹੈ ਅਤੇ ਇਸ ਗਠਜੋੜ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਕੰਮ ਕੀਤੇ ਹਨ। ਹੁਣ ਮੁੜ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ-ਭਾਜਪਾ ਗਠਜੋੜ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਵਿੱਚ ਸਫ਼ਲ ਹੋਵੇਗਾ। ਇਸ ਮੌਕੇ ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਸਾਬਕਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਅਸ਼ਵਨੀ ਚੌਧਰੀ, ਪ੍ਰੋਟੋਕਾਲ ਸਕੱਤਰ ਮਦਨ ਲਾਲ ਨਾਂਗਲੂ, ਕੰਵਰ ਰਾਕੇਸ਼ ਸਿੰਘ, ਦਿਗਵਿਜੇ ਸਿੰਘ, ਸੁਭਾਸ਼ ਜੌਲੀ, ਵਿਨੋਦ ਕੁਮਾਰ ਧੌਲਾ ਖੇੜਾ, ਜੀਤਾ, ਤਿਲਕ ਰਾਜ ਆਦਿ ਹਾਜ਼ਰ ਸਨ।