- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ੀ ਸਿਰਫ਼ ਭਾਜਪਾ ਹੀ ਦੇ ਸਕਦੀ: ਅਜੈ ਕੌਸ਼ਲ ਸੇਠੂ

- ਅਜੈ ਕੌਸ਼ਲ ਸੇਠੂ ਦੀ ਅਗਵਾਈ ’ਚ ਪਿੰਡ ਉਲਾਹਾ ’ਚ ਭਾਜਪਾ ਦੀ ਭਰਵੀਂ ਬੈਠਕ ਹੋਈ
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਅਤੇ ਸੂਬੇ ਨੂੰ ਤਰੱਕੀ ਦੀ ਨਵੀਂ ਦਿਸ਼ਾ ਦੇਣ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ ਤੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਕੇਂਦਰ ਅਤੇ ਸੂਬੇ ਵਿੱਚ ‘ਡਬਲ ਇੰਜਣ’ ਵਾਲੀ ਸਰਕਾਰ ਬਣਾ ਕੇ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰਨੀ ਹੋਵੇਗੀ। ਇਹ ਪ੍ਰਗਟਾਵਾ ਪਿੰਡ ਉਲਾਹਾ ਵਿਖੇ ਕਰਵਾਈ ਗਈ ਭਰਵੀਂ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਮੁਕੇਰੀਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਕੀਤਾ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਹਰੇਕ ਵਰਗ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਵੀ ਮਿਲ ਰਿਹਾ ਹੈ, ਪਰ ਸੂਬਾ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਕਾਰਨ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੇ-ਵੱਡੇ ਵਾਅਦਿਆਂ ’ਤੇ ਭਰੋਸਾ ਕੀਤਾ ਸੀ, ਪਰ ਅੱਜ ਲੋਕ ਮਹਿੰਗਾਈ, ਬੇਰੁਜ਼ਗਾਰੀ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਵਿਕਾਸ ਕਾਰਜਾਂ ਵਿੱਚ ਆ ਰਹੀ ਸੁਸਤੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਸਿਰ ਕਰੀਬ 475 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿਖੇ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸਰਪੰਚ ਅਸ਼ਵਨੀ ਚੌਧਰੀ, ਸਰਪੰਚ ਵਿਕਾਸ ਮਨਹਾਸ, ਸਰਪੰਚ ਗੁਰਦੀਪ ਸਿੰਘ, ਸਰਪੰਚ ਲਲਿਤਾ ਰਾਣੀ, ਸਰਪੰਚ ਚੰਦ ਰਾਣੀ, ਸਰਪੰਚ ਲਖਨਵੀਰ ਸਿੰਘ, ਠਾਕੁਰ ਵਿਕਰਮ ਸਿੰਘ, ਰਾਕੇਸ਼ ਸਿੰਘ, ਸੋਹਣ ਸਿੰਘ ਸੋਨੂੰ, ਨਰਿੰਦਰ ਸਿੰਘ ਮੱਲ੍ਹੀ, ਸ਼ੇਰ ਸਿੰਘ ਹੰਦਵਾਲ, ਸਤੀਸ਼ ਕੁਮਾਰ, ਗੁਰਨਾਮ ਸਿੰਘ ਕਲੇਰਾਂ, ਦਿਨੇਸ਼ ਅਜਮੇਰਾਂ, ਅਰੁਣ ਕਰਾੜੀ, ਤਰਲੋਕ ਚੰਦ, ਗੁਰਦਿਆਲ ਸਾਬਕਾ ਸਰਪੰਚ, ਅਜੈ ਠਾਕੁਰ, ਪ੍ਰੇਮ ਕਰਾੜੀ, ਕਮਲੇਸ਼ ਕੁਮਾਰੀ, ਕਰਨੈਲ ਸਿੰਘ ਪੰਚ, ਰਸ਼ਪਾਲ, ਅੰਕਿਤ, ਸੁਭਾਸ਼ ਜੌਲੀ, ਅਨਿਲ ਪਠਾਨੀਆ ਆਦਿ ਹਾਜ਼ਰ ਸਨ।