- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂਆਂ ਨਸ਼ਾ ਮੁਕਤੀ ਰਥ ਯਾਤਰਾ ਦੇ ਸਵਾਗਤ ਸਬੰਧੀ ਕੀਤੀ ਮੀਟਿੰਗ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪਿੰਡ ਗੰਦੋਵਾਲ ਵਿੱਚ ਭਾਜਪਾ ਮੰਡਲ ਮਿਆਣੀ ਦੇ ਪ੍ਰਧਾਨ ਜੁਗਰਾਜ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਵਿੱਚ ਪੰਜਾਬ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਵਾਹਰ ਖੁਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ 27 ਸਤੰਬਰ ਨੂੰ ਟਾਂਡਾ ਪਹੁੰਚ ਰਹੀ ਭਾਜਪਾ ਦੀ ‘ਨਸ਼ਾ ਮੁਕਤੀ ਰੱਥ ਯਾਤਰਾ’ ਦੇ ਸਵਾਗਤ ਸਬੰਧੀ ਤਿਆਰੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਵਾਹਰ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਤੋਂ ਲੋਕਾਂ ਨੂੰ ਨਾਲ ਲੈ ਕੇ 27 ਸਤੰਬਰ ਨੂੰ ਟਾਂਡਾ ਪਹੁੰਚਣ ਅਤੇ ਨਸ਼ਾ ਮੁਕਤੀ ਰਥ ਯਾਤਰਾ ਦਾ ਸਵਾਗਤ ਕਰਨ। ਜੁਗਰਾਜ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਲੈ ਕੇ ਕੱਢੀ ਜਾ ਰਹੀ ਇਹ ਰੱਥ ਯਾਤਰਾ ਐਤਵਾਰ 27 ਸਤੰਬਰ ਨੂੰ ਸ਼ਾਮ 4 ਵਜੇ ਟਾਂਡਾ ਪਹੁੰਚੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੇ ਸਵਾਗਤ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਸਮੇਤ ਸਥਾਨਕ ਲੋਕ ਵੀ ਇਸ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਸਾਬਕਾ ਸਰਪੰਚ ਸਤਨਾਮ ਸਿੰਘ, ਗੁਰਨਾਮ ਸਿੰਘ, ਲਖਵੀਰ ਸਿੰਘ ਲੱਖਾ, ਪ੍ਰਤਾਪ ਸਿੰਘ, ਪੰਚਾਇਤ ਮੈਂਬਰ ਗੁਰਨੈਲ ਸਿੰਘ ਗੰਦੋਵਾਲ, ਬਾਜ ਸਿੰਘ, ਕੁਲਬੀਰ ਸਿੰਘ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ। ਸਾਰਿਆਂ ਨੇ ਰਥ ਯਾਤਰਾ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਦੇ ਸਵਾਗਤ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ।