- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਵਧਾਵਾ ਦੇ ਰਹੀ: ਸ਼ੰਭੂ ਨਾਥ ਭਾਰਤੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਸੀਬੀਆਈ ਵੱਲੋਂ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਮਾਨ ਆਪਣੀ ਸਰਕਾਰ ਨੂੰ ਭ੍ਰਿਸ਼ਟਾਚਾਰ ਦੀ ‘ਪ੍ਰਮੋਟਰ ਕੰਪਨੀ’ ਵਾਂਗ ਚਲਾ ਰਹੇ ਹਨ। ਭਾਰਤੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਈਡੀ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਸੀਬੀਆਈ ਨੇ ਮੁੱਖ ਮੰਤਰੀ ਦੇ ਓਐੱਸਡੀ ਅਤੇ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬੀਤੇ ਦਿਨੀਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਤਲਾਸ਼ੀ ਵੀ ਲਈ ਗਈ, ਜਿਸ ਵਿੱਚ ਮੁੱਖ ਮੰਤਰੀ ਦੀ ਕੈਂਪ ਦਫ਼ਤਰ ਵੀ ਸ਼ਾਮਲ ਹੈ, ਜੋ ਕਿ ਸ਼ਰਮਨਾਕ ਵਰਤਾਰਾ ਹੈ। ਸ਼ੰਭੂ ਨਾਥ ਭਾਰਤੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਮੌਜੂਦਾ ਘਟਨਾਕ੍ਰਮ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੇ ਪੰਜਾਬ ਸਰਕਾਰ ਨੂੰ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਪ੍ਰਤੀ ਅਤੇ ਪ੍ਰਸ਼ਾਸਨ ’ਤੇ ਪੂਰਾ ਭਰੋਸਾ ਹੈ ਤਾਂ ਜਾਂਚ ਵਿੱਚ ਪੂਰਾ ਸਹਿਯੋਗ ਕਰੇ ਨਾ ਕਿ ਆਪਣੇ ਭ੍ਰਿਸ਼ਟਾਚਾਰ ਨੂੰ ਲੁਕਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਦੋਸ਼ ਦੇਵੇ। ਇਸ ਸਮੇਂ ਬੂਥ ਪ੍ਰਧਾਨ ਠਾਕੁਰ ਦਿਨੇਸ਼ ਸਿੰਘ ਰਾਣਾ, ਸਾਬਕਾ ਜ਼ੋਨ ਪ੍ਰਧਾਨ ਠਾਕੁਰ ਪ੍ਰਸ਼ੋਤਮ ਸਿੰਘ, ਸ਼ਕਤੀ ਕੇਂਦਰ ਪ੍ਰਧਾਨ ਰਾਜੇਸ਼ ਕੁਮਾਰ, ਸੂਬੇਦਾਰ ਜਗਦੇਵ ਸਿੰਘ ਸੁਲੈਹਰੀਆਂ ਅਤੇ ਠਾਕੁਰ ਆਦਰਸ਼ ਸਿੰਘ ਮਨਹਾਸ ਵੀ ਹਾਜ਼ਰ ਸਨ।