- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਮਨਕੋਟੀਆ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਵੱਲੋਂ ਮੁਕੇਰੀਆਂ ਹਲਕੇ ਦੇ ਸਿਰਕੱਢ ਆਗੂ ਵਿਕਾਸ ਮਨਕੋਟੀਆ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਐਡਵਾਂਸ ਅਮੈਰੀਕਨ ਇੰਸਟੀਚਿਊਟ ਅਤੇ ਕਾਵਿਆ ਐਂਟਰਪ੍ਰਾਈਜ਼ ਦੀ ਸਮੁੱਚੀ ਟੀਮ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੰਸਥਾਵਾਂ ਦੇ ਮੁੱਖੀ ਕਪਿਲ ਠਾਕੁਰ ਅਤੇ ਰਮਨ ਸ਼ਰਮਾ ਨੇ ਆਪਣੀ ਸਮੁੱਚੀ ਟੀਮ ਸਮੇਤ ਵਿਕਾਸ ਮਨਕੋਟੀਆ ਦਾ ਨਿੱਘਾ ਸਵਾਗਤ ਕੀਤਾ । ਕਪਿਲ ਠਾਕੁਰ ਅਤੇ ਰਮਨ ਸ਼ਰਮਾ ਨੇ ਕਿਹਾ ਕਿ ਭਾਜਪਾ ਵੱਲੋਂ ਵਿਕਾਸ ਮਨਕੋਟੀਆ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਦੀ ਸਿਆਸੀ ਸੂਝ-ਬੂਝ, ਸਮਾਜ ਪ੍ਰਤੀ ਸਮਰਪਣ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਦਾ ਸਨਮਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਉਣਗੇ।