ਗਠਜੋੜ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕਰੇਗਾ ਕੰਮ: ਜੰਗੀ ਲਾਲ ਮਹਾਜਨ ਗਠਜੋੜ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਰੇਗਾ ਕੰਮ: ਜੰਗੀ ਲਾਲ ਮਹਾਜਨ
Publish Date: Wed, 25 Nov 2026 03:49 PM (IST)
Updated Date: Wed, 25 Nov 2026 03:52 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗਠਜੋੜ ਨੂੰ ਲੈ ਕੇ ਵਿਧਾਇਕ ਜੰਗੀ ਲਾਲ ਮਹਾਜਨ ਦੇ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੀ ਸੂਬਾ ਜੁਆਇਨਿੰਗ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਰਿਸ਼ਤਾ ਵਿਸ਼ਵਾਸ, ਸਾਂਝੀ ਵਿਰਾਸਤ ਅਤੇ ਪੰਜਾਬ ਦੇ ਹਿੰਦੂ-ਸਿੱਖ ਭਾਈਚਾਰੇ ਦੀ ਅਟੁੱਟ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝੀ ਤਾਕਤ, ਵਰਕਰਾਂ ਦੀ ਇਕਜੁੱਟਤਾ ਅਤੇ ਲੋਕ ਹਿੱਤਾਂ ਪ੍ਰਤੀ ਵਚਨਬੱਧਤਾ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਸਰਾਪ ਤੋਂ ਮੁਕਤ ਕਰਨਾ ਅਤੇ ਭ੍ਰਿਸ਼ਟਾਚਾਰ ਦਾ ਜੜ੍ਹੋਂ ਖ਼ਾਤਮਾ ਕਰਨਾ ਗਠਜੋੜ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ, ਇਸ ਲਈ ਇਸ ਸਮਾਜਿਕ ਬੁਰਾਈ ਵਿਰੁੱਧ ਨਿਰਣਾਇਕ ਲੜਾਈ ਲੜਨ ਦੀ ਲੋੜ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਰਵਿੰਦਰ ਸਿੰਘ ਚੱਕ, ਜਥੇਦਾਰ ਈਸ਼ਰ ਸਿੰਘ ਮੰਝਪੁਰ, ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਜਥੇਦਾਰ ਸੌਦਾਗਰ ਸਿੰਘ ਚਨੌਰ, ਲਖਵਿੰਦਰ ਸਿੰਘ ਟਿੰਮੀ ਹਾਜੀਪੁਰ, ਪਰਵਿੰਦਰ ਮਹਾਜਨ ਘੁੱਗੀ, ਰਘੂਨਾਥ ਸਿੰਘ ਰਾਣਾ, ਹਰੀਸ਼ ਮਹਾਜਨ ਕਾਲਾ, ਸੰਜੀਵ ਮਨਹਾਸ, ਪ੍ਰਦੀਪ ਪਲਾਹਾ, ਨੀਰਜ ਬੰਟੀ ਸਾਹਨੀ, ਪੰਮਾ ਪਹਿਲਵਾਨ, ਐਡਵੋਕੇਟ ਰਾਜਗੁਲਜ਼ਿੰਦਰ ਸਿੰਘ ਸਿੱਧੂ, ਵਿਕਰਮ ਸਿੰਘ, ਨੇਕ ਮਨਹਾਸ ਅਤੇ ਅੰਜਨਾ ਕਟੋਚ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।