- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਵੀਨ ਸ਼ਰਮਾ ਦੀ ਅਗਵਾਈ ’ਚ ਬੂਥ ਪੱਧਰ ’ਤੇ ਮਜ਼ਬੂਤ ਹੋਵੇਗੀ ਭਾਜਪਾ: ਸ਼ੰਭੂ ਨਾਥ ਭਾਰਤੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਕਾਰਜਕਾਰਨੀ ਮੈਂਬਰ ਜਰਨੈਲ ਮਨਹਾਸ ਅਤੇ ਹਲਕਾ ਮੁਕੇਰੀਆਂ ਦੇ ਦਗਨ ਪਿੰਡ ਤੋਂ ਪਾਰਟੀ ਦੇ ਸੰਸਥਾਪਕ ਮੈਂਬਰ ਮਦਨ ਲਾਲ ਸ਼ਰਮਾ ਦੀ ਅਗਵਾਈ ਹੇਠ ਨਵ-ਨਿਯੁਕਤ ਦਗਨ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਪ੍ਰਵੀਨ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਸ਼ੰਭੂ ਨਾਥ ਭਾਰਤੀ ਨੇ ਕਿਹਾ ਕਿ ਸਾਰੀਆਂ ਬੂਥ ਕਮੇਟੀਆਂ ਵਿੱਚ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ’ਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਪਾਰਟੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪ੍ਰਵੀਨ ਸ਼ਰਮਾ ਲੰਬੇ ਸਮੇਂ ਤੋਂ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਪਾਰਟੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੀ ਲਗਾਤਾਰ ਸੇਵਾ ਅਤੇ ਸਮਰਪਣ ਨੂੰ ਦੇਖਦਿਆਂ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਦਗਨ ਮੰਡਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਮੰਡਲ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਜਰਨੈਲ ਮਨਹਾਸ, ਮਦਨ ਲਾਲ ਸ਼ਰਮਾ, ਠਾਕੁਰ ਅਸ਼ੋਕ ਅਤੇ ਠਾਕੁਰ ਸੰਦੀਪ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।