ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਟਾਂਡਾ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਟਾਂਡਾ
Publish Date: Mon, 28 Sep 2026 08:29 PM (IST)
Updated Date: Tue, 29 Sep 2026 04:07 AM (IST)
ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਵਿਜੈ ਸਾਂਪਲਾ ਨੇ ਸਾਂਝੇ ਪੰਜਾਬ ਸਰਕਾਰ ਤੇ ਨਿਸ਼ਾਨੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਐਤਵਾਰ ਸ਼ਾਮ ਕਰੀਬ ਸਾਢੇ 6 ਵਜੇ ਟਾਂਡਾ ਪਹੁੰਚੀ। ਯਾਤਰਾ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਮਨਹਾਸ ਟਾਂਡਾ ਪਹੁੰਚੇ। ਇੱਥੇ ਰੈਲੀ ਇੰਚਾਰਜ ਅਤੇ ਸਾਬਕਾ ਮੰਡਲ ਪ੍ਰਧਾਨ ਜਵਾਹਰ ਖਰਨਾ, ਮੰਡਲ ਟਾਂਡਾ ਪ੍ਰਧਾਨ ਪ੍ਰਿੰਸ ਜੋਲੀ, ਕਦਲਾ ਜੱਟਾਂ ਮੰਡਲ ਪ੍ਰਧਾਨ ਚਰਨਜੀਤ ਸਿੰਘ ਸੈਣੀ, ਮੰਡਲ ਪ੍ਰਧਾਨ ਜਸਵਿੰਦਰ ਸਿੰਘ, ਜੁਗਰਾਜ ਸਿੰਘ ਸਮੇਤ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਅਤੇ ਵਿਜੈ ਸਾਂਪਲਾ ਨੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਤਿੰਨ ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਕਾਰਜਕਾਲ ਦੇ ਕਰੀਬ ਪੰਜ ਸਾਲ ਪੂਰੇ ਹੋਣ ਵਾਲੇ ਹਨ ਅਤੇ ਨਸ਼ੇ ਦੀ ਸਮੱਸਿਆ ਖਤਮ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣ ਲਈ ਨਸ਼ੇ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਪੁਨਰਵਾਸ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਅਸ਼ਵਨੀ ਸ਼ਰਮਾ ਅਤੇ ਵਿਜੈ ਸਾਂਪਲਾ ਨੇ ਕਿਹਾ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਨਸ਼ੇ ਦੇ ਮੁੱਦੇ ’ਤੇ ਲਗਾਤਾਰ ਆਪਣੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਦੱਸੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਪ੍ਰੇਸ਼ਾਨ ਪਰਿਵਾਰਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ੇ ਖ਼ਿਲਾਫ਼ ਇਕਜੁੱਟ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਯਤਨ ਹੈ ਕਿ ਨਸ਼ੇ ਖ਼ਿਲਾਫ਼ ਮੁਹਿੰਮ ਸਿਰਫ਼ ਸਿਆਸੀ ਪ੍ਰੋਗਰਾਮ ਤੱਕ ਸੀਮਤ ਨਾ ਰਹੇ, ਸਗੋਂ ਪਿੰਡ-ਪਿੰਡ ਤੱਕ ਲੋਕਾਂ ਦੀ ਸ਼ਮੂਲੀਅਤ ਵਾਲੀ ਮੁਹਿੰਮ ਬਣੇ। ਇਸ ਮੌਕੇ ਭਾਜਪਾ ਆਗੂਆਂ ਵੱਲੋਂ 2027 ਵਿੱਚ ਸੱਤਾ ਵਿੱਚ ਆਉਣ ਦੀ ਸਥਿਤੀ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਖ਼ਤ ਕਦਮ ਚੁੱਕਣ ਦੀ ਗੱਲ ਵੀ ਕਹੀ ਗਈ। ਇਸ ਮੌਕੇ ਕਿਸ਼ਤਵਾੜ ਦੀ ਵਿਧਾਇਕ ਸੁਸ਼ਮਾ ਪੁਰੀਹਾਰ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਜਨੀਸ਼ ਧੀਮਾਨ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਮਨਹਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।