ਭਾਜਪਾ-ਅਕਾਲੀ ਗਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ
ਭਾਜਪਾ-ਅਕਾਲੀ ਗਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ
Publish Date: Wed, 25 Nov 2026 03:34 PM (IST)
Updated Date: Wed, 25 Nov 2026 03:37 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਬੀਜੇਪੀ ਆਗੂ ਰਾਣਾ ਰਾਜ ਕੁਮਾਰ ਹਰਵਾ, ਸੂਬਾਈ ਆਗੂ ਪੰਮੀ ਪੰਡੋਰੀ, ਆਗੂ ਵਿਜੇ ਕੁਮਾਰ ਬਿੱਲਾ ਕੰਬਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੀਤ ਸਰਕਲ ਪ੍ਰਧਾਨ ਜਗਦੇਵ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਪੰਜਾਬ ਦੀ ਸਿਆਸਤ ਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਾਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ। ਇਹ ਗਠਜੋੜ ਪੰਜਾਬ ਦੇ ਹਿੱਤਾਂ, ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਨੂੰ ਨਵੀਂ ਤਾਕਤ ਦੇਣ ਦਾ ਮਾਧਿਅਮ ਬਣ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਸਿਆਸੀ ਤਾਕਤਾਂ ਤੋਂ ਹਮੇਸ਼ਾ ਆਸ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਗਠਜੋੜ ਦੀ ਅਸਲ ਸਫ਼ਲਤਾ ਸਿਰਫ਼ ਚੋਣ ਸਮੀਕਰਨਾਂ ਵਿੱਚ ਹੀ ਨਹੀਂ, ਸਗੋਂ ਜਨਤਾ ਦੇ ਭਰੋਸੇ ’ਤੇ ਖਰਾ ਉਤਰਨ ਅਤੇ ਸੂਬੇ ਲਈ ਬਿਹਤਰ ਨਤੀਜੇ ਹਾਸਲ ਕਰਨ ਵਿੱਚ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਵਿੱਚ ਵਿਕਾਸ, ਸਥਿਰਤਾ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ ।