ਜੰਗੀ ਲਾਲ ਮਹਾਜਨ ਨੂੰ ਭਾਜਪਾ ਸੰਗਠਨ ਵਿਸਥਾਰ ਦੀ ਜ਼ਿੰਮੇਵਾਰੀ ਮਿਲੀ
ਜੰਗੀ ਲਾਲ ਮਹਾਜਨ ਨੂੰ ਭਾਜਪਾ ਸੰਗਠਨ ਵਿਸਥਾਰ ਦੀ ਜ਼ਿੰਮੇਵਾਰੀ ਮਿਲੀ
Publish Date: Tue, 24 Nov 2026 04:34 PM (IST)
Updated Date: Tue, 24 Nov 2026 04:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੂਬੇ ਵਿੱਚ ਪਾਰਟੀ ਦੇ ਸੰਗਠਨਾਤਮਕ ਵਿਸਥਾਰ ਅਤੇ ਜ਼ਮੀਨੀ ਪੱਧਰ ’ਤੇ ਜਨ ਆਧਾਰ ਮਜ਼ਬੂਤ ਕਰਨ ਲਈ ਨਵੀਂ ਸੂਬਾ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਐਲਾਨੀ ਗਈ ਇਸ ਕਮੇਟੀ ਦਾ ਚੇਅਰਮੈਨ ਹਲਕਾ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਜੰਗੀ ਲਾਲ ਮਹਾਜਨ ਨੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਨੂੰ ਉਹ ਪੂਰੀ ਲਗਨ ਅਤੇ ਸਮਰਪਣ ਨਾਲ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਜੁਆਇਨਿੰਗ ਕਮੇਟੀ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮਿਹਨਤੀ, ਸਮਰਪਿਤ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ, ਤਾਂ ਜੋ ਦੇਸ਼ ਹਿੱਤ ਅਤੇ ਪੰਜਾਬ ਦੇ ਵਿਕਾਸ ਲਈ ਸਮੂਹਿਕ ਯਤਨ ਕੀਤੇ ਜਾ ਸਕਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਦੇਸ਼ ਵਿੱਚ ਹੋ ਰਹੇ ਵਿਕਾਸ ਅਤੇ ਸੁਸ਼ਾਸਨ ਦੇ ਕਾਰਜਾਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚਾਉਂਦਿਆਂ ਪਾਰਟੀ ਜਨ ਆਧਾਰ ਹੋਰ ਮਜ਼ਬੂਤ ਕੀਤਾ ਜਾਵੇਗਾ।