- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ’ ਸਰਕਾਰ ਦੀ ਕੱਟੜ ਇਮਾਨਦਾਰੀ ਦੀ ਖੁੱਲ੍ਹੀ ਪੋਲ: ਸ਼ੰਭੂ ਨਾਥ ਭਾਰਤੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਝੂਠੇ ਦਾਅਵਿਆਂ ਦੀ ਅਸਲੀਅਤ ਹੁਣ ਪੰਜਾਬ ਵਾਸੀਆਂ ਦੇ ਸਾਹਮਣੇ ਆ ਰਹੀ ਹੈ ਤੇ ਜਲਦ ਹੀ ਸਰਕਾਰ ਦਾ ਝੂਠਾ ਮਖੌਟਾ ਉੱਤਰ ਜਾਵੇਗਾ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਈਡੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕੀਤਾ ਜਾਣਾ ਗੰਭੀਰ ਮਾਮਲਾ ਹੈ। ਉਨ੍ਹਾਂ ਅਨੁਸਾਰ ਮੋਹਾਲੀ ਅਤੇ ਉਦਯੋਗਿਕ ਖੇਤਰਾਂ ਦੀ ਕੀਮਤੀ ਜ਼ਮੀਨ ਨਾਲ ਜੁੜੇ ਸੌਦਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸਰਕਾਰੀ ਖ਼ਜ਼ਾਨੇ ਨੂੰ ਹੋਏ ਕਥਿਤ ਨੁਕਸਾਨ ਦੀ ਅਸਲੀਅਤ ਸਾਹਮਣੇ ਆ ਸਕੇ।