ਭਾਜਪਾ ਪੰਜਾਬ ਦਾ ਕਰਜ਼ਾ ਉਤਾਰਨ ਲਈ ਕਰੇਗੀ ਠੋਸ ਉਪਰਾਲੇ : ਸ਼ੰਭੂ ਨਾਥ
ਭਾਜਪਾ ਪੰਜਾਬ ਦਾ ਕਰਜ਼ਾ ਉਤਾਰਨ ਲਈ ਕਰੇਗੀ ਠੋਸ ਉਪਰਾਲੇ : ਸ਼ੰਭੂ ਨਾਥ ਭਾਰਤੀ
Publish Date: Wed, 11 Nov 2026 03:42 PM (IST)
Updated Date: Wed, 11 Nov 2026 03:45 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : 13 ਨਵੰਬਰ ਨੂੰ ਦਸੂਹਾ ਦੇ ਹਾਈਵੇਅ ਪਲਾਜ਼ਾ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਰਿਆਣਾ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਰਣਵੀਰ ਸਿੰਘ ਗੰਗਵਾ ਅਤੇ ਓਬੀਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਤਵੀਰ ਵਰਮਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸ਼ੰਭੂ ਨਾਥ ਭਾਰਤੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪਸਾਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਭਾਜਪਾ ਦੀਆਂ ਹੋਰਨਾਂ ਸੂਬਿਆਂ ਵਿੱਚ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਵੀ ਭਾਜਪਾ ਨਾਲ ਜੁੜ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਸੂਹਾ ਦੀ ਰੈਲੀ ਇਤਿਹਾਸਕ ਹੋਵੇਗੀ ਅਤੇ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤੀ ਦੇਵੇਗੀ। ਭਾਜਪਾ ਦੀ ਸਰਕਾਰ ਬਣਨ ਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਘਟਾਉਣ ਤੇ ਸੂਬੇ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ।