- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਕਾਂਗਰਸੀਆਂ ਫੂਕਿਆ ਪੁਤਲਾ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਟਾਂਡਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸੀਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਟਾਂਡਾ ਵਿਖੇ ਲੋਕਤੰਤਰ ਲਈ ਕਾਲਾ ਦਿਵਸ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰ ਬਲਾਕ ਕਾਂਗਰਸ ਦਫ਼ਤਰ ਟਾਂਡਾ ਵਿਖੇ ਇਕੱਠੇ ਹੋਏ, ਜਿੱਥੋਂ ਇੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸਰਕਾਰੀ ਹਸਪਤਾਲ ਚੌਕ ਟਾਂਡਾ ਵਿਖੇ ਪਹੁੰਚਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ।
ਇਸ ਮੌਕੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਦੀ ਮਜ਼ਬੂਤੀ ਲਈ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਚੋਣ ਪ੍ਰਣਾਲੀ ਦਾ ਹੋਣਾ ਬੇਹੱਦ ਜ਼ਰੂਰੀ ਹੈ। ਲੋਕਤੰਤਰ ਦੀ ਅਸਲ ਤਾਕਤ ਲੋਕਾਂ ਦੇ ਵੋਟ ਦੇ ਅਧਿਕਾਰ ਵਿੱਚ ਨਿਹਿਤ ਹੈ ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਮੁੱਖ ਸੰਵਿਧਾਨਕ ਜ਼ਿੰਮੇਵਾਰੀ ਹੈ। ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਗਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਹਟਾਇਆ ਜਾਂਦਾ ਹੈ ਤਾਂ ਇਸ ਨਾਲ ਉਸ ਦੇ ਲੋਕਤੰਤਰੀ ਅਤੇ ਸੰਵਿਧਾਨਕ ਅਧਿਕਾਰ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਜਾਂ ਹਟਾਉਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਅਤੇ ਉਚਿਤ ਜਾਂਚ ਤੋਂ ਬਾਅਦ ਹੀ ਪੂਰੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਉਸ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ। ਗਿਲਜੀਆਂ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕੇਂਦਰ ਸਰਕਾਰ ਦੇ ਹੱਕ ਵਿੱਚ ਕੰਮ ਕਰਕੇ ਆਪਣੇ ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਤੋਂ ਦੇਸ਼ ਦੇ ਲੋਕ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਉਮੀਦ ਕਰਦੇ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਗੁਰਸੇਵਕ ਮਾਰਸ਼ਲ, ਅਵਤਾਰ ਸਿੰਘ ਤਾਰੀ, ਜਤਿੰਦਰਪਾਲ ਸਿੰਘ ਝਾਵਰ, ਬੋਬੀ ਬੁੱਢੀਪਿੰਡ, ਲੱਬਾ ਜਹੂਰਾ, ਵਿਜੇ ਪਾਲ, ਪਰਵਿੰਦਰ ਸਾਹਿਬਾਜ਼ਪੁਰ, ਬੱਬੀ, ਰਿੰਕੂ ਜਾਜਾ, ਮਾਸਟਰ ਮਲਕੀਤ ਸਿੰਘ, ਰਾਕੇਸ਼ ਬਿੱਟੂ, ਰਾਜੇਸ਼ ਲਾਡੀ, ਡਿੰਪੀ ਖੋਸਲਾ, ਸੁੰਦਰੀ ਖੋਸਲਾ, ਡਾ. ਬਲਦੇਵ ਰਾਜ, ਨੰਬਰਦਾਰ ਜਗਜੀਵਨ ਜੱਗੀ, ਦੇਸ਼ ਰਾਜ ਡੋਗਰਾ ਵਿੱਕੀ, ਮਸਤੂ, ਮਨਜੀਤ ਸਿੰਘ ਸੈਣੀ, ਗੋਲਡੀ, ਪ੍ਰਦੀਪ ਕੁਮਾਰ, ਸਿਕੰਦਰ ਕੁਮਾਰ, ਰਵਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਦੇਹਰੀਵਾਲ, ਆਸ਼ੂ ਵੈਦ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਰੋਹਿਤ, ਲੱਕੀ ਸੈਣੀ, ਬਿੱਲੂ ਸੈਣੀ, ਕ੍ਰਿਸ਼ਨ ਬਿੱਟੂ, ਜਸਵਿੰਦਰ ਕਾਕਾ, ਸੂਬੇਦਾਰ ਨਰਿੰਦਰ ਸਿੰਘ, ਰਣਜੀਤ ਕੁਮਾਰ ਨੀਟਾ ਅਤੇ ਅਨਿਲ ਪਿੰਕਾ ਸਮੇਤ ਹੋਰ ਕਾਂਗਰਸੀ ਵਰਕਰ ਮੌਜੂਦ ਸਨ।