- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਲ੍ਹਾ ਕਾਂਗਰਸ ਵਲੋਂ ਧਰਨਾ ਦੇ ਕੇ ਗਿਠਾਨੇਸ਼ ਕੁਮਾਰ ਦਾ ਪੁਤਲਾ ਸਾੜਿਆ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸਥਾਨਕ ਕਾਂਗਰਸ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਾ ਕੇ ਨਾਅਰੇਬਾਜ਼ੀ ਕਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਕਾਂਗਰਸ ਪਾਰਟੀ ਵੱਲੋਂ ਫੂਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਦੇਸ਼ ਬਲੈਕ ਡੇ ਮਨਾ ਰਿਹ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਵਿੱਚ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਚੁੱਕੀ ਜਾ ਰਹੀ ਆਵਾਜ਼ ਨੂੰ ਦਬਾਇਆ ਜਾਂਦਾ ਹੈ ਅਤੇ ਪਰਚੇ ਕੀਤੇ ਜਾਂਦੇ ਹਨ। ਰਾਹੁਲ ਗਾਂਧੀ, ਪ੍ਰਿੰਅਕਾ ਗਾਂਧੀ ਅਤੇ ਸਾਰੇ ਲੀਡਰ ਤੇ ਦੋ ਵਾਰ ਦੋ ਦਿਨਾਂ ’ਚ ਪਰਚੇ ਕੀਤੇ ਗਏ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਲਈ ਅੱਜ ਦੇਸ਼ ਅੰਦਰ ਪੂਰਾ ਬਲੈਕ ਡੇ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਭਾਜਪਾ ਅਤੇ ਸੂਬੇ ਵਿਚ ਆਪ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਦੇਸ਼ ਵਿਚ ਲੋਕਾਂ ਅਤੇ ਵਿਰੋਧੀਆਂ ਦੀ ਆਵਾਜ਼ ਦੱਬੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਾਂਗਰਸ ਇਸ ਦਾ ਜੰਮ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਵੋਟ ਸੰਵਿਧਾਨਕ ਹੱਕ ਹੈ ਅਤੇ ਇਸ ਦੀ ਰਾਖ਼ੀ ਲਈ ਕਾਂਗਰਸ ਹਰ ਕੁਰਬਾਨੀ ਕਰਨ ਨੂੰ ਤਿਆਰ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਲੋਕਾਂ ਦੇ ਵੋਟ ਦੇ ਅਧਿਕਾਰੀ, ਪਾਰਦਰਸ਼ੀ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਦੀ ਰਾਖ਼ੀ ਸਮੇਤ ਭਾਰਤੀ ਲੋਕਾਂ ਦੇ ਹੱਕਾਂ ਦੀ ਰਾਖ਼ੀ ਲਈ ਆਵਾਜ਼ ਉਠਾਉਂਦੀ ਰਹੇਗੀ। ਇਸ ਮੌਕੇ ਉਨ੍ਹਾਂ ਇੱਕ ਰੋਸ ਮਾਰਚ ਕਰ ਕੇ ਕਾਂਗਰਸ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਐਡਵੋਕੇਟ ਰੋਹਿਤ ਜੋਸ਼ੀ, ਅਮਰਪਾਲ ਕਾਕਾ, ਰਣਜੀਤ ਕੁਮਾਰ ਚੱਬੇਵਾਲ, ਰਜਨੀਸ਼ ਟੰਡਨ, ਯਾਮਿਨੀ ਗੋਮਰ, ਅਸ਼ਵਨੀ ਸ਼ਰਮਾ, ਸਵਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਸਰਪੰਚ ਪੰਚ ਅਤੇ ਕਾਂਗਰਸੀ ਆਗੂ ਵੀ ਹਾਜ਼ਰ ਸਨ।