- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਸਕੂਲ ਸਰਹਾਲਾ ਮੂੰਡੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁੱਲ੍ਹੋਵਾਲ : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਮੂੰਡੀਆਂ ਵਿਖੇ ਡਿਪਟੀ ਡੀਈਓ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਉਦਘਾਟਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸਕੂਲ ਵਿੱਚ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਐੱਨਐੱਸਕਿਊਐੱਫ ਲੈਬ ਕਮਰਿਆਂ, ਦੋ ਲੱਖ ਰੁਪਏ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਬਾਥਰੂਮ ਅਤੇ ਦੋ ਲੱਖ ਰੁਪਏ ਦੀ ਲਾਗਤ ਨਾਲ ਬਣੇ 200 ਮੀਟਰ ਲੰਬੇ ਖੇਡ ਟਰੈਕ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ’ਤੇ ਕੁੱਲ 30 ਲੱਖ ਰੁਪਏ ਖਰਚ ਕੀਤੇ ਗਏ ਹਨ।