ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿਖੇ ਵੱਖ-ਵੱਖ ਗਲੀਆਂ ਵਿਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨਾਂ੍ਹ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁਹੱਲਾ ਕੀਰਤੀ ਨਗਰ ਵਿਚ 30 ਲੱਖ 7 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਾਰਡ ਦੀਆਂ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ ਤੇ ਵਿਕਾਸ ਦਾ ਸਿਲਸਿਲਾ ਇਸੇ ਤਰਾਂ੍ਹ ਜਾਰੀ ਰਹੇਗਾ। ਇਸ ਮੌਕੇ ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਬਿੰਦੂ ਸ਼ਰਮਾ, ਅਮਰਜੀਤ ਸਿੰਘ, ਪ੍ਰਰੀਤਮ ਦਾਸ, ਦੇਵਰਾਜ, ਰਵਿੰਦਰ ਲੋਹੀਆ, ਜਗਦੀਸ਼ ਧਾਮੀ, ਦਲਵੀਰ ਕੌਰ ਸਿੱਧੂ, ਸੁਦੇਸ਼ ਰਾਣੀ, ਦਲਬੀਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।