- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਬਰਿਜ ਓਵਰਸੀਜ਼ ਸਕੂਲ ਨੇ ਦਾਂਡੀਆ ਨਾਈਟ ਕਰਵਾਈ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕੈਂਬ੍ਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵੱਲੋਂ ਇਲਾਕੇ ਵਿੱਚ ਪਹਿਲੀ ਵਾਰ ਕਰਵਾਈ ਗਈ ਦਾਂਡੀਆ ਨਾਈਟ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਰਹੀ। ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਅਤੇ ਮੈਨੇਜਿੰਗ ਡਾਇਰੈਕਟਰ ਸਚਿਨ ਸਮਿਆਲ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਆਮ ਲੋਕਾਂ ਲਈ ਖੁੱਲ੍ਹੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰ ਕੇ ਸੰਗੀਤ ਦੀਆਂ ਧੁਨਾਂ ’ਤੇ ਦਾਂਡੀਆ ਖੇਡਦਿਆਂ ਖੂਬ ਆਨੰਦ ਮਾਣਿਆ। ਰੰਗ-ਬਿਰੰਗੀਆਂ ਰੌਸ਼ਨੀਆਂ, ਮਨਮੋਹਕ ਸਜਾਵਟ ਅਤੇ ਡੀਜੇ ਦੀਆਂ ਧੁਨਾਂ ਨੇ ਸਮਾਗਮ ਨੂੰ ਖਾਸ ਬਣਾਇਆ। ਦਿਲਕਸ਼ ਪੇਸ਼ਕਾਰੀਆਂ ਅਤੇ ਖਾਣ-ਪੀਣ ਦੇ ਵਿਸ਼ੇਸ਼ ਪ੍ਰਬੰਧ ਵੀ ਖਿੱਚ ਦਾ ਕੇਂਦਰ ਰਹੇ। ਪੂਰਾ ਮਾਹੌਲ ਉਤਸ਼ਾਹ ਅਤੇ ਖੁਸ਼ੀਆਂ ਨਾਲ ਭਰਿਆ ਨਜ਼ਰ ਆਇਆ। ਸਕੂਲ ਦੀ ਪ੍ਰਿੰਸੀਪਲ ਨੀਤੂ ਜੌਹਰੀ ਨੇ ਦੱਸਿਆ ਕਿ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਨਾਲ ਵਿਦਿਆਰਥੀਆਂ ਅਤੇ ਸਮਾਜ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਵੀ ਸੰਸਥਾ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਸਮਾਗਮ ਦੀ ਸਫ਼ਲਤਾ ਲਈ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ।