- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਰਪ੍ਰਸਤ ਤਰਸੇਮ ਸਿੰਘ ਨੇ ਸ਼ਨਿਚਰਵਾਰ ਨੂੰ ਆਪਣੇ ਪੁੱਤਰ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਪਿੰਡ ਸ਼ੇਖਪੁਰ ’ਚ ਇੱਕ ਮੈਰਿਜ ਪੈਲੇਸ ’ਚ ਪਾਰਟੀ ਵੱਲੋਂ ਕਰਵਾਈ ਗਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਗੁਰੂ ਦੀ ਮਰਿਆਦਾ ਨਾਲ ਜੋੜਨ ਦਾ ਕੰਮ ਕੀਤਾ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਰਪ੍ਰਸਤ ਤਰਸੇਮ ਸਿੰਘ ਨੇ ਸ਼ਨਿਚਰਵਾਰ ਨੂੰ ਆਪਣੇ ਪੁੱਤਰ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਪਿੰਡ ਸ਼ੇਖਪੁਰ ’ਚ ਇੱਕ ਮੈਰਿਜ ਪੈਲੇਸ ’ਚ ਪਾਰਟੀ ਵੱਲੋਂ ਕਰਵਾਈ ਗਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਗੁਰੂ ਦੀ ਮਰਿਆਦਾ ਨਾਲ ਜੋੜਨ ਦਾ ਕੰਮ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਸ ਨੂੰ ਸੰਸਦ ਮੈਂਬਰ ਚੁਣਿਆ ਪਰ ਫਿਰ ਵੀ ਉਸ ਨੂੰ ਐੱਨਐੱਸਏ ਤਹਿਤ ਹਿਰਾਸਤ ’ਚ ਲੈ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਤਰਸੇਮ ਸਿੰਘ ਅਤੇ ਹੋਰ ਪਾਰਟੀ ਆਗੂਆਂ ਨੇ ਪੰਜਾਬ ’ਚ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ’ਚ ਲੁੱਟ, ਗੋਲ਼ੀਆਂ ਚੱਲਣ ਅਤੇ ਕਤਲ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ। ਆਗੂਆਂ ਨੇ ਐਲਾਨ ਕੀਤਾ ਕਿ ‘ਖਾਲਸਾ ਵਹੀਰ’ ਮੁਹਿੰਮ, ਜਿਸਦੀ ਸ਼ੁਰੂਆਤ ਪਹਿਲਾਂ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਸੀ, ਨੂੰ 25 ਫਰਵਰੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੜ ਸ਼ੁਰੂ ਕੀਤਾ ਜਾਵੇਗਾ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਅਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਨਿੰਦਰ ਸਿੰਘ ਰੜਾ ਵੀ ਹਾਜ਼ਰ ਸਨ। ਬਾਅਦ ’ਚ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਨੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਡਾ. ਲਖਵੀਰ ਸਿੰਘ ਨੇ ਆਪਣੀ ਨੌਕਰੀ ਦੌਰਾਨ ਮਿਲਾਵਟ ਖ਼ਿਲਾਫ਼ ਕਾਰਵਾਈ ਕੀਤੀ ਸੀ ਜੋ ਸਰਕਾਰ ਨੂੰ ਕਥਿਤ ਤੋਰ ‘ਤੇ ਪਸੰਦ ਨਹੀਂ ਸੀ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀਆਂ ਸਭ ਸੀਟਾਂ ਤੋਂ ਚੋਣ ਲੜੇਗੀ। ਇਸ ਮੌਕੇ ਡਾ. ਲਖਵੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।