- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ-ਪਠਾਨਕੋਟ ਕੌਮੀ ਸ਼ਾਹਰਾਹ 'ਤੇ ਐਮਾਂ ਮਾਂਗਟ ਨੇੜੇ ਵੀਰਵਾਰ ਸਵੇਰੇ ਕਰੀਬ 4:50 ਵਜੇ ਇੱਕ ਮਾਰੂਤੀ ਬ੍ਰੇਜ਼ਾ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ 'ਚ ਇੱਕ ਮਹਿਲਾ ਅਤੇ 8 ਸਾਲਾ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ।

ਜਾਸ, ਮੁਕੇਰੀਆਂ : ਜਲੰਧਰ-ਪਠਾਨਕੋਟ ਕੌਮੀ ਸ਼ਾਹਰਾਹ 'ਤੇ ਐਮਾਂ ਮਾਂਗਟ ਨੇੜੇ ਵੀਰਵਾਰ ਸਵੇਰੇ ਕਰੀਬ 4:50 ਵਜੇ ਇੱਕ ਮਾਰੂਤੀ ਬ੍ਰੇਜ਼ਾ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ 'ਚ ਇੱਕ ਮਹਿਲਾ ਅਤੇ 8 ਸਾਲਾ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਪਿੰਡ ਗੰਗਾ ਹਰੀ ਨਿਵਾਸੀ ਉਮੇਸ਼ ਕੁਮਾਰ (40) ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ (ਯੂਪੀ 13 ਬੀਐੱਫ 1122) ਐਮਾਂ ਮਾਂਗਟ ਨੇੜੇ ਪਹੁੰਚੀ ਤਾਂ ਡਰਾਈਵਰ ਨੂੰ ਨੀਂਦ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ 'ਚ ਡਿੱਗ ਗਈ।ਹਾਦਸੇ 'ਚ ਰਜਨੀ ਦੇਵੀ (55) ਅਤੇ ਉਮੇਸ਼ ਕੁਮਾਰ ਦੀ 8 ਸਾਲਾ ਬੇਟੀ ਸ੍ਰਿਸ਼ਟੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਮੇਸ਼ ਕੁਮਾਰ, ਉਨ੍ਹਾਂ ਦੀਆਂ ਬੇਟੀਆਂ ਅੰਸ਼ੀ (10) ਅਤੇ ਆਰੁਸ਼ੀ (6) ਜ਼ਖ਼ਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਣ 'ਤੇ ਸਵੇਰੇ 4:50 ਵਜੇ ਐੱਸਐੱਸਐੱਫ ਟੀਮ ਦੇ ਏਐੱਸਆਈ ਬੂਟਾ ਸਿੰਘ, ਕਾਂਸਟੇਬਲ ਰਣਜੀਤ ਸਿੰਘ ਅਤੇ ਕਾਂਸਟੇਬਲ ਰੋਹਿਤ ਕੁਮਾਰ ਮੌਕੇ 'ਤੇ ਪਹੁੰਚੇ। ਟੀਮ ਨੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ, ਜਦਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਦੀ ਮੋਰਚਰੀ 'ਚ ਰਖਵਾਈਆਂ ਗਈਆਂ।