ਮੰਦਭਾਗੀ ਖ਼ਬਰ: ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਇਟਲੀ ਤੋਂ ਪਰਤੇ 27 ਸਾਲਾ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੋਤ ਸਿੰਘ ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਕਰੀਬ ਦੋ ਮਹੀਨੇ ਪਹਿਲਾਂ ਹੀ ਇਟਲੀ ਤੋਂ ਆਪਣੇ ਪਿੰਡ ਪਰਤਿਆ ਸੀ।
Publish Date: Tue, 09 Jun 2026 09:00 AM (IST)
Updated Date: Tue, 09 Jun 2026 09:02 AM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ। ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੋਤ ਸਿੰਘ ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਕਰੀਬ ਦੋ ਮਹੀਨੇ ਪਹਿਲਾਂ ਹੀ ਇਟਲੀ ਤੋਂ ਆਪਣੇ ਪਿੰਡ ਪਰਤਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਦੇਰ ਰਾਤ ਆਪਣੀ ਸਵਿਫਟ ਕਾਰ ਰਾਹੀਂ ਸੂਣਾ-ਸਾਰੰਗਵਾਲ ਇਲਾਕੇ ਤੋਂ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਫਤਿਹਪੁਰ ਆ ਰਿਹਾ ਸੀ। ਜਦੋਂ ਉਹ ਪਿੰਡ ਕਾਂਗੜ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਹਰਜੋਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਥਾਣਾ ਚੱਬੇਵਾਲ ਦੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਹਾਦਸੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।