- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੁੱਧਵਾਰ ਨੂੰ ਕ੍ਰਿਸ਼ਨ ਕੁਮਾਰ ਦੇ ਪਰਿਵਾਰ ਵੱਲੋਂ ਜ਼ਿਲ੍ਹਾ ਜੇਲ੍ਹ ਦੇ ਸਾਹਮਣੇ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ ਗਿਆ। ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀ ਫੋਨ ਆਇਆ ਸੀ ਕਿ ਕ੍ਰਿਸ਼ਨ ਕੁਮਾਰ ਬਿਮਾਰ ਹੈ। ਜਦੋਂ ਪਰਿਵਾਰ ਵੱਲੋਂ ਆ ਕੇ ਇਥੇ ਦੇਖਿਆ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਕਿਸ਼ਨ ਕੁਮਾਰ ਨੂੰ ਪਹਿਲਾਂ ਝੂਠੇ ਕੇਸ 'ਚ ਫਸਾ ਕੇ ਜੇਲ੍ਹ ਭੇਜਿਆ ਗਿਆ ਤੇ ਹੁਣ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਬੀਤੀ ਰਾਤ ਹੁਸ਼ਿਆਰਪੁਰ ਦੀ ਜੇਲ੍ਹ 'ਚ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਕੁਮਾਰ ਬਾਬਾ ਵਾਸੀ ਪਿੰਡ ਬੋੜਾ ਗੜ੍ਹਸ਼ੰਕਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕ੍ਰਿਸ਼ਨ ਕੁਮਾਰ ਵੱਲੋਂ ਜੇਲ੍ਹ ਅੰਦਰ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਬੁੱਧਵਾਰ ਨੂੰ ਕ੍ਰਿਸ਼ਨ ਕੁਮਾਰ ਦੇ ਪਰਿਵਾਰ ਵੱਲੋਂ ਜ਼ਿਲ੍ਹਾ ਜੇਲ੍ਹ ਦੇ ਸਾਹਮਣੇ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ ਗਿਆ। ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀ ਫੋਨ ਆਇਆ ਸੀ ਕਿ ਕ੍ਰਿਸ਼ਨ ਕੁਮਾਰ ਬਿਮਾਰ ਹੈ। ਜਦੋਂ ਪਰਿਵਾਰ ਵੱਲੋਂ ਆ ਕੇ ਇਥੇ ਦੇਖਿਆ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਕਿਸ਼ਨ ਕੁਮਾਰ ਨੂੰ ਪਹਿਲਾਂ ਝੂਠੇ ਕੇਸ 'ਚ ਫਸਾ ਕੇ ਜੇਲ੍ਹ ਭੇਜਿਆ ਗਿਆ ਤੇ ਹੁਣ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ।