ਜਾਂਚ ਕੈਂਪ ਦੌਰਾਨ 301 ਮਰੀਜ਼ਾਂ ਦੀ ਜਾਂਚ, 43 ਮਰੀਜ਼ ਆਪਰੇਸ਼ਨ ਲਈ ਚੁਣੇ
ਜਾਂਚ ਕੈਂਪ ਦੌਰਾਨ 301 ਮਰੀਜ਼ਾਂ ਦੀ ਜਾਂਚ, 43 ਮਰੀਜ਼ ਆਪਰੇਸ਼ਨ ਲਈ ਚੁਣੇ
Publish Date: Sat, 31 Oct 2026 04:02 PM (IST)
Updated Date: Sat, 31 Oct 2026 04:04 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ ਗੜਸ਼ੰਕਰ : ਪਿੰਡ ਅਲੀਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅਮਰੀਕਾ ਦੀ ਸੰਸਥਾ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਮਨਦੀਪ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ, ਮੁਫ਼ਤ ਦਵਾਈਆਂ ਅਤੇ ਐਨਕਾਂ ਦੀ ਵੰਡ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈੈਂਪ ਦੌਰਾਨ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 43 ਮਰੀਜ਼ ਅਪਰੇਸ਼ਨ ਲਈ ਚੁਣੇ ਗਏ।ਕੈਂਪ ਵਿੱਚ ਪ੍ਰਬੰਧਕ ਹਰਭਜਨ ਸਿੰਘ ਯੂ ਐਸ ਏ, ਜਸਵੀਰ ਸਿੰਘ ਪੁਰਖੋਵਾਲ,ਜਥੇਦਾਰ ਬੂਟਾ ਸਿੰਘ, ਬਲਵੀਰ ਸਿੰਘ, ਦਲਜੀਤ ਸਿੰਘ ਬੈਂਸ, ਸੋਡੀ ਸਿੰਘ, ਮੱਖਣ ਸਿੰਘ, ਨਛੱਤਰ ਸਿੰਘ, ਬਲਜੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ, ਧਰਮਜੀਤ ਸਿੰਘ ਰਾਜਾ, ਜਸਕਰਨ ਸਿੰਘ ਲੰਬੜਦਾਰ, ਜਥੇਦਾਰ ਹਜੂਰਾ ਸਿੰਘ ਪੈਲੀ,ਬਲਜੀਤ ਸਿੰਘ ਸਰਪੰਚ, ਮੱਖਣ ਸਿੰਘ ਰਾਜਕੁਮਾਰ, ਸੁਦਾਗਰ ਸਿੰਘ,ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਭਾਈ ਹਰਭਜਨ ਸਿੰਘ, ਕਾਂਗਰਸੀ ਆਗੂ ਜਸਬੀਰ ਪੁਰਖੋਵਾਲ, ਸਮਾਜ ਸੇਵੀ ਦਲਜੀਤ ਸਿੰਘ ਬੈਂਸ ਨੇ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਸ਼ਕਾਮ ਸੇਵਾ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸੰਸਥਾ ਵੱਲੋਂ ਲੋੜਵੰਦ ਲੋਕਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਈਆਂ ਗਈਆਂ।