ਤਿੰਨ ਰੋਜ਼ਾ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਹੋਇਆ ਸੰਪੂਰਨ ਤਿੰਨ ਰੋਜ਼ਾ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਹੋਇਆ ਸੰਪੂਰਨ
Publish Date: Sun, 27 Sep 2026 04:56 PM (IST)
Updated Date: Mon, 28 Sep 2026 04:01 AM (IST)
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਦਿੱਤਾ ਸੰਦੇਸ਼ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਇੱਥੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵੱਲੋਂ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਦੀ ਦੇਖਰੇਖ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਸਫ਼ਲਤਾ ਪੂਰਬਕ ਸੰਪੂਰਨ ਹੋਇਆ। ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਅਤੇ ਕਥਾ-ਵਿਚਾਰ ਦਾ ਸਰਵਣ ਕੀਤਾ। ਇਸ ਸਮੇਂ ਬਾਬਾ ਸਤਿੰਦਰ ਸਿੰਘ ਕਿੱਲ੍ਹਾ ਅਟੱਲਗੜ੍ਹ ਵਾਲੇ, ਐੱਸਜੀਪੀਸੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ, ਤਰਨਜੀਤ ਸਿੰਘ ਨਿੱਕੇ ਘੁੰਮਣ ਵਾਲੇ, ਵਿਧਾਇਕ ਕਰਮਵੀਰ ਸਿੰਘ ਘੁੰਮਣ ਦਸੂਹਾ, ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਅਮਰਜੀਤ ਸਿੰਘ ਢਾਡੇਕਟਵਾਲ, ਡਾਕਟਰ ਹਰਜੀਤ ਸਿੰਘ, ਦਿਲਬਾਗ ਸਿੰਘ ਭਾਗੜ, ਡਾ. ਪਰਮਿੰਦਰ ਸਿੰਘ ਭਾਗੜ ਤੇ ਡਾਕਟਰ ਅਸ਼ਵੰਤ ਕੌਰ ਵਿਸ਼ੇਸ਼ ਤੌਰ ਤੇ ਨਤਮਸਤਕ ਹੋਏ। ਸਮਾਗਮ ਦੌਰਾਨ ਭਾਈ ਸਾਹਿਬ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਜੋੜਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖ ਨੂੰ ਸੱਚ, ਸੇਵਾ, ਨਿਮਰਤਾ ਅਤੇ ਚੰਗੇ ਕਰਮਾਂ ਦਾ ਰਾਹ ਦਿਖਾਉਂਦੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਅ ਕੇ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਤਿੰਨ ਦਿਨਾਂ ਚੱਲੇ ਸ਼ਾਮ ਦੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੌਰਾਨ ਗੁਰੂ ਦੇ ਉਪਦੇਸ਼ਾਂ ਅਤੇ ਸਿਧਾਂਤਾਂ ਨੂੰ ਸੁਣਦਿਆਂ 100 ਦੇ ਕਰੀਬ ਅੰਮ੍ਰਿਤ ਅਭਿਲਾਖੀਆਂ ਨੇ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਗੁਰਦੁਆਰਾ ਕਿੱਲ੍ਹਾ ਅਟੱਲਗੜ੍ਹ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ। ਇਸ ਸਮਾਗਮ ਦੌਰਾਨ ਐੱਸਐੱਸ ਮੈਡੀਸਿਟੀ ਹਸਪਤਾਲ ਮੁਕੇਰੀਆਂ ਦੇ ਐੱਮਡੀ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਲਗਾਤਾਰ ਤਿੰਨ ਦਿਨ ਫਰੀ ਮੈਡੀਕਲ ਕੈਂਪ ਦੌਰਾਨ ਲੋੜਵੰਦਾਂ ਨੂੰ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਅਵਤਾਰ ਸਿੰਘ, ਮਨਜੀਤ ਸਿੰਘ ਚੀਮਾ, ਗੁਰਮੀਤ ਸਿੰਘ ਮਿੰਟੂ, ਗੁਰਵਿੰਦਰ ਸਿੰਘ ਭੁੱਲਰ, ਗੁਰਜਿੰਦਰ ਸਿੰਘ ਚੱਕ, ਗੁਰਟੇਕ ਸਿੰਘ ਭੰਮਰਾ, ਡਾ. ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਲਵਲੀ, ਬਲਦੇਵ ਸਿੰਘ ਧਾਮੀ, ਸਤਨਾਮ ਸਿੰਘ ਧਾਮੀ, ਗੁਰਜੀਤ ਸਿੰਘ ਭੰਮਰਾ, ਮਨਜਿੰਦਰ ਸਿੰਘ ਨਿੱਕੂ ਚੱਕ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।