ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਮਨਾਇਆ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sat, 14 Nov 2026 04:06 PM (IST)
Updated Date: Sat, 14 Nov 2026 04:09 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਵਿੱਚ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ। ਇਸ ਉਪਰੰਤ ਅਧਿਆਪਕਾਂ ਨੇ ਖ਼ਬਰਾਂ, ਅੱਜ ਦਾ ਵਿਚਾਰ ਅਤੇ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਕਿੰਡਰਗਾਰਟਨ ਵਿੰਗ ਦੇ ਅਧਿਆਪਕਾਂ ਨੇ ਮਨਮੋਹਕ ਮੈਸ਼ਅੱਪ ਗੀਤ ਪੇਸ਼ ਕੀਤਾ, ਜਦਕਿ ਮਿਡਲ ਵਿੰਗ ਦੇ ਅਧਿਆਪਕਾਂ ਨੇ ਐਕਟ ਅਤੇ ਡਾਂਸ ਰਾਹੀਂ ਸਭ ਦਾ ਮਨ ਮੋਹ ਲਿਆ। ਸੀਨੀਅਰ ਵਿੰਗ ਦੇ ਅਧਿਆਪਕਾਂ ਨੇ ਸ਼੍ਰੀਮਦ ਭਗਵਦ ਗੀਤਾ ਦੇ ਉਪਦੇਸ਼ਾਂ ਤੇ ਆਧਾਰਿਤ ਨਾਟਕ ਪੇਸ਼ ਕਰਕੇ ਚੰਗੇ ਸੰਸਕਾਰਾਂ ਅਤੇ ਕਰਤੱਵਾਂ ਦੀ ਪਾਲਣਾ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਅਰਚਨਾ ਸੂਦਨ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਉੱਜਵਲ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ ਅਨੁਸ਼ਾਸਨ, ਸੰਸਕਾਰ ਅਤੇ ਆਤਮ-ਵਿਸ਼ਵਾਸ ਵੀ ਜ਼ਰੂਰੀ ਹਨ। ਇਸ ਮੌਕੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਡਾਇਰੈਕਟਰ ਨੀਰੂ ਮੁਲਤਾਨੀ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਅਧਿਆਪਕਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਮਾਗਮ ਯਾਦਗਾਰੀ ਬਣ ਗਿਆ।