ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਖੇਡ ਦਿਵਸ ਮਨਾਇਆ
ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਖੇਡ ਦਿਵਸ ਮਨਾਇਆ
Publish Date: Tue, 03 Nov 2026 06:25 PM (IST)
Updated Date: Tue, 03 Nov 2026 06:26 PM (IST)
ਦੇਸ ਰਾਜ, ਪੰਜਾਬੀ ਜਾਗਰਣ ਤਲਵਾੜਾ : ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ, ਦਾਤਾਰਪੁਰ ਵਿਖੇ ਲੌਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਨੂੰ ਸਮਰਪਿਤ ਬਾਲ ਖੇਡ ਦਿਵਸ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਹਿਯੋਗ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਗੁਣ ਪੈਦਾ ਕਰਨਾ ਸੀ।ਇਸ ਮੌਕੇ ਸਕੂਲ ਦੇ ਚੇਅਰਮੈਨ ਗਿਰਧਰ ਲਾਲ ਸ਼ਰਮਾ ਦੱਤ, ਮੈਨੇਜਰ ਕਪਿਸ਼ ਵਸ਼ਿਸ਼ਠ ਅਤੇ ਪ੍ਰਿੰਸੀਪਲ ਦਿਨਕਰ ਪ੍ਰਸ਼ਾਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਇਨ੍ਹਾਂ ਨਾਲ ਸਿਹਤਮੰਦ ਸਰੀਰ ਦੇ ਨਾਲ ਅਨੁਸ਼ਾਸਨ, ਇਕਾਗਰਤਾ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਇਸ ਦੌਰਾਨ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿੱਚ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ।