ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਮੈਂਬਰਾਂ ਵੱਲੋ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਦੀ ਅਗਵਾਈ ਵਿਚ ਨਵੇਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰਰੀਤਮਹਿੰਦਰ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸੰਸਥਾ ਦੇ ਸਕੱਤਰ ਬਲਜੀਤ ਸਿੰਘ ਨੇ ਸੰਸਥਾ ਦੇ ਪਿਛਲੇ ਦੋ ਦਹਾਕਿਆਂ ਤੋਂ ਵੱਧ ਦੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਿਵਲ ਸਰਜਨ ਨਾਲ ਸਾਂਝੀ ਕੀਤੀ। ਸਿਵਲ ਸਰਜਨ ਹੁਸ਼ਿਆਰਪੁਰ ਨੇ ਵਿਭਾਗ ਵਲੋਂ ਸੰਸਥਾ ਦਾ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਮੇਂ ਸਹਾਇਕ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ, ਡਾ. ਸੁਨੀਲ ਅਹੀਰ, ਪੋ੍. ਬਹਾਦਰ ਸਿੰਘ ਸੁਨੇਤ, ਇੰਜ ਜਸਵੀਰ ਸਿੰਘ, ਗੁਰਪ੍ਰਰੀਤ ਸਿੰਘ, ਬਹਾਦਰ ਸਿੰਘ ਸਿੱਧੂ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।