- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮ ਕਰੀਬ 5 ਵਜੇ ਪਿੰਡ ਭੱਟਲਾਂ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾਣਗੇ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਲਈ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਤਹਿਤ ਬੁੱਧਵਾਰ ਸ਼ਾਮ ਨੂੰ ਹਲਕਾ ਉੜਮੁੜ ਅਧੀਨ ਆਉਂਦੇ ਕੰਢੀ ਇਲਾਕੇ ਦੇ ਪਿੰਡ ਭੱਟਲਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮ ਕਰੀਬ 5 ਵਜੇ ਪਿੰਡ ਭੱਟਲਾਂ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ।
ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾਣਗੇ।
ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਨ ਦੇ ਉਦੇਸ਼ ਨਾਲ ਇਹ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ।
ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਕੀਤੇ ਗਏ ਵਿਕਾਸ ਕੰਮਾਂ, ਲੋਕ ਹਿਤੈਸ਼ੀ ਫ਼ੈਸਲਿਆਂ ਅਤੇ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।