- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਹਰਖੋਵਾਲ ਆਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿੱਚ ਨਵੇਂ ਖੋਲ੍ਹੇ ਜਾ ਰਹੇ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਹਲਕਾ ਵਿਧਾਇਕ ਡਾ. ਈਸ਼ਾਂਕ ਕੁਮਾਰ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਆਪਸੀ ਤਾਲਮੇਲ ਨਾਲ ਨਿਭਾਏ।
ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ, ਬੈਠਣ ਦੇ ਪ੍ਰਬੰਧ, ਆਵਾਜਾਈ ਪ੍ਰਬੰਧਨ, ਪਾਰਕਿੰਗ, ਸੁਰੱਖਿਆ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਮੇਤ ਸਾਰੇ ਪ੍ਰਬੰਧ ਸੁਚਾਰੂ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸਬੰਧਤ ਸਾਰੀਆਂ ਤਿਆਰੀਆਂ ਦੀ ਨਿਯਮਿਤ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਕੋਈ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਸਮੇਂ ਸਿਰ ਦੂਰ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਸਹਾਇਕ ਕਮਿਸ਼ਨਰ ਡਾ. ਸੁਮਿਤ ਮੁੱਧ, ਐੱਸਪੀ ਸੰਦੀਪ ਸਿੰਘ, ਐੱਸਡੀਐੱਮ ਪਰਮਪ੍ਰੀਤ ਸਿੰਘ, ਆਰਟੀਓ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਗੁਰਪ੍ਰੀਤ ਕੌਰ, ਸਿਵਲ ਸਰਜਨ ਡਾ. ਮਨਦੀਪ ਕੰਵਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।